ਭੋਗਪੁਰ 24 ਅਗਸਤ. ਸੁੱਖਵਿੰਦਰ ਜੰਡੀਰ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦਾ ਪ੍ਰਤੀ ਕੁਇੰਟਲ ਮੁੱਲ 360 ਰੁਪਏ ਕਰ ਕੇ ਪੰਜਾਬ ਦੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾ ਜਗਦੀਸ਼ ਕੁਮਾਰ ਜੱਸਲ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਐਲਾਨ ਨਾਲ ਪੰਜਾਬ ਗੰਨੇ ਦਾ ਭਾਅ ਸਭ ਤੋਂ ਵੱਧ ਦੇਣ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨਾਂ ਇਸ ਮੌਕੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸੇ ਤਰ੍ਹਾਂ ਏਕਤਾ ਦਿਖਾ ਕੇ ਰੱਖਣੀ ਚਾਹੀਦੀ ਹੈ ਤਾਂਕਿ ਦਿੱਲੀ ਦੀ ਜੰਗ ਵੀ ਜਲਦੀ ਹੀ ਜਿੱਤੀ ਜਾ ਸਕੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਵੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ