ਕਰਤਾਰਪੁਰ 25 ਅਗਸਤ (ਭੁਪਿੰਦਰ ਸਿੰਘ ਮਾਹੀ): ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਮ ੳ ਡਾ. ਕੁਲਦੀਪ ਸਿੰਘ ਨੇ ਦੱਸਿਆਂ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 25 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੋਕੇ ਬਲਾਕ ਕਰਤਾਰਪੁਰ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ। ਉਹਨਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਜਾਵੇਗੀ। ਉਹਨਾਂ ਦੱਸਿਆਂ ਕਿ ਬਲਾਕ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਟਰਾਂ ਵਿੱਚ ਦਰਜ, ਸਲਮ ਏਰੀਆ,ਪਥੇਰਾ ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ ਬਚਿਆਂ ਨੂੰ ਇਹ ਗੋਲੀ ਖੁਆਈ ਜਾਵੇਗੀ। ਉਹਨਾਂ ਇਹ ਵੀ ਦੱਸਿਆਂ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਨ ਲਈ ਸਿੱਖਿਆ ਵਿਭਾਗ, ਇਸਤਰੀ ਤੇਂ ਬਾਲ ਵਿਕਾਸ ਵਿਭਾਗ ਆਦਿ ਨਾਲ ਮੀਟਿੰਗਾ ਕਰਕੇ ਸਹਿਯੋਗ ਲਿਆ ਜਾ ਰਿਹਾ ਹੈ। ਬੀਈਈ ਸ਼ਰਨਦੀਪ ਸਿੰਘ ਨੇਂ ਕਿਹਾ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਵੇਗੀ। ਇਸ ਲਈ ਬੱਚੇ ਗੋਲੀ ਖਾਣ ਵਾਲੇ ਦਿਨ ਸਕੂਲ ਵਿੱਚ ਖਾਲੀ ਪੇਟ ਨਾ ਆਉਣ। ਉਨ੍ਹਾਂ ਦੱਸਿਆਂ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜ਼ਾਨਾ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ-ਚਿੜਾਪਣ ਦੇਖਣ ਵਿਚ ਆਉਂਦਾ ਹੈ ਪਰ ਹੁਣ ਇਸ ਦਵਾਈ ਦੀ ਖੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋ ਛੁੱਟਕਾਰਾ ਮਿਲੇਗਾ। ਇਸ ਮੌਕੇ ਡਾ ਰਮਨ ਨੇ ਲੋਕਾਂ ਨੂੰ ਕਿਹਾ ਕਿ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਦਿਓ ਤਾਂ ਕਿ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਡਾ ਮੌਨਿਕਾ, ਡਾ ਸਵਤੰਤਰ ਕੌਰ ਇੰਦਰਾ ਦੇਵੀ, ਜਤਿੰਦਰ ਕੋਰ, ਕਮਲਜੀਤ ਕੋਰ ਆਦਿ ਹਾਜਰ ਸਨ।
Author: Gurbhej Singh Anandpuri
ਮੁੱਖ ਸੰਪਾਦਕ