ਸ਼ਾਹਪੁਰਕੰਢੀ 25 ਅਗਸਤ ( ਸੁਖਵਿੰਦਰ ਜੰਡੀਰ )- ਰਣਜੀਤ ਸਾਗਰ ਡੈਮ ਸ਼ਾਹਪੁਰ ਕੰਢੀ ਟਾਊਨਸ਼ਿਪ ਦੀ ਸਰਕਾਰੀ ਜ਼ਮੀਨ ਤੇ ਨਿਜੀ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਭਾਗ ਵੱਲੋਂ ਜੋ ਮੁਹਿੰਮ ਮੁਹਿੰਮ ਚਲਾਈ ਜਾ ਰਹੀ ਹੈ ਉਸ ਦੇ ਤਹਿਤ ਅੱਜ ਵਿਭਾਗ ਵੱਲੋਂ ਐੱਸ ਡੀ ਓ ਹਰਭਜਨ ਸਿੰਘ ਦੀ ਅਗਵਾਈ ਵਿਚ ਜੇ ਈ ਬਲਦੇਵ ਸਿੰਘ ਬਾਜਵਾ ਦੀ ਦੇਖ ਰੇਖ ਵਿਚ ਬੈਂਕ ਚੌਕ ਦੇ ਨਾਲ ਲੱਗਦੀ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਖੋਖੇ ਨੂੰ ਹਟਵਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਦੀ ਸਰਕਾਰੀ ਜ਼ਮੀਨ ਤੇ ਜਿਨ੍ਹਾਂ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਉਨ੍ਹਾਂ ਨੂੰ ਵਿਭਾਗ ਵੱਲੋਂ ਲਗਾਤਾਰ ਹਟਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਬੈਂਕ ਚੌਕ ਤੇ ਬਣੇ ਖੋਖਾ ਨੰਬਰ ਇੱਕ ਦੇ ਨਾਜਾਇਜ਼ ਕਬਜ਼ੇ ਨੂੰ ਹਟਾਇਆ ਹੈ ਉਨ੍ਹਾਂ ਦੱਸਿਆ ਕਿ ਇਸ ਖੋਖਾ ਮਾਲਕ ਨੂੰ ਪਹਿਲਾਂ ਚਿਤਾਵਨੀ ਦਿੱਤੀ ਗਈ ਸੀ ਪਰ ਅੱਜ ਵਿਭਾਗ ਨੇ ਸਖ਼ਤੀ ਨਾਲ ਪੇਸ਼ ਆਉਂਦੇ ਹੋਏ ਇਸ ਖੋਖੇ ਨੂੰ ਉਥੋਂ ਹਟਾਇਆ ਹੈ ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਵੱਲੋਂ ਵੀ ਡੈਮ ਦੀ ਸਰਕਾਰੀ ਜ਼ਮੀਨ ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਜਲਦ ਹੀ ਉਨ੍ਹਾਂ ਸਾਰੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇਗਾ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਜੇ ਈ ਵਿਨੋਦ ਦੀ ਅਗਵਾਈ ਵਿਚ ਜੁਗਿਆਲ ਕਲੋਨੀ ਜੁਗਿਆਲ ਕਲੋਨੀ ਦੇ ਸਰਕਾਰੀ ਮਕਾਨਾਂ ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਵੀ ਹਟਾਇਆ ਜਾ ਰਿਹਾ ਹੈ ਤੇ ਅੱਜ ਜੁਗਿਆਲ ਕਲੋਨੀ ਦੇ ਟਾਈਪ ਦੋ ਦੇ ਮਕਾਨ 669,670,685,689,695 ਦਾ ਵਿਭਾਗ ਦੀ ਟੀਮ ਵੱਲੋਂ ਪੈਸਕੋ ਜ਼ੁਬਾਨਾਂ ਦੇ ਨਾਲ ਦੌਰਾ ਕੀਤਾ ਗਿਆ ਜਿਥੇ ਲੋਕਾਂ ਵੱਲੋਂ ਇਨ੍ਹਾਂ ਮਕਾਨਾਂ ਤੇ ਨਾਜਾਇਜ਼ ਕਬਜ਼ੇ ਨੂੰ ਪਾਇਆ ਗਿਆ ਜਿਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਤਿੰਨ ਚਾਰ ਦਿਨਾਂ ਦੇ ਅੰਦਰ ਇਨ੍ਹਾਂ ਮਕਾਨਾਂ ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਉਨ੍ਹਾਂ ਦੱਸਿਆ ਕਿ ਜੇਕਰ ਇਨ੍ਹਾਂ ਲੋਕਾਂ ਵੱਲੋਂ ਤਿੰਨ ਚਾਰ ਦਿਨਾਂ ਦੇ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਨਹੀਂ ਛੱਡਿਆ ਗਿਆ ਤਾਂ ਵਿਭਾਗ ਵੱਲੋਂ ਸਖ਼ਤੀ ਨਾਲ ਪੇਸ਼ ਆਉਂਦੇ ਹੋਏ ਇਨ੍ਹਾਂ ਲੋਕਾਂ ਦਾ ਸਾਮਾਨ ਬਾਹਰ ਕੱਢਿਆ ਜਾਵੇਗਾ ਇਸ �
Author: Gurbhej Singh Anandpuri
ਮੁੱਖ ਸੰਪਾਦਕ