ਪਟਿਆਲਾ 25 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ)ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਣਗੇ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਕੋ – ਇੰਚਾਰਜ ਰਾਘਵ ਚੱਢਾ ਨੇ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਜਾ ਕੇ ਮੁਲਾਕਾਤ ਕਰਣਗੇ। ਉਥੇ ਹੀ ਚਰਚਾਵਾਂ ਇਹ ਵੀ ਹਨ ਕਿ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।