ਜਲੰਧਰ 26 ਅਗਸਤ (ਭੁਪਿੰਦਰ ਸਿੰਘ ਮਾਹੀ)ਪੰਜਾਬੀ ਗਾਇਕ ਗੁਰਦਾਸ ਮਾਨ ਹੁਣ ਇੱਕ ਵਾਰ ਫਿਰ ਨਵੇਂ ਵਿਵਾਦ ਚ ਫਸੇ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ , ਪਿਛਲੇ ਦਿਨੀਂ ਡੇਰਾ ਬਾਬਾ ਮੁਰਾਦਸ਼ਾਹ ਉੱਤੇ ਉਨ੍ਹਾਂ ਨੇ ਸਾਈਂ ਲਾਡੀ ਸ਼ਾਹ ਨੂੰ ਤੀਜੇ ਸਿੱਖ ਗੁਰੂ ਅਮਰਦਾਸ ਜੀ ਦੇ ਵੰਸ਼ ਵਿੱਚੋਂ ਦੱਸਿਆ ਸੀ ਜਿਸ ਬਾਅਦ ਸਿੱਖ ਜਥੇਬੰਦੀਆਂ ਲਗਾਤਾਰ ਉਨ੍ਹਾਂ ਦਾ ਵਿਰੋਧ ਕਰ ਰਹੀਆਂ ਸਨ , ਹੁਣ ਇਸ ਮਾਮਲੇ ਨੂੰ ਲੈ ਕੇ ਪਰਚਾ ਦਰਜ ਕੀਤਾ ਗਿਆ ਹੈ ,ਗੁਰਦਾਸ ਮਾਨ ਤੇ ਧਾਰਾ 295 A ਦੇ ਤਹਿਤ ਪਰਚਾ ਦਰਜ ਹੋਇਆ ਹੈ ।
ਵਰਨਣਯੋਗ ਹੈ ਕਿ ਚੌਵੀ ਅਗਸਤ ਨੂੰ ਨਕੋਦਰ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਵਿਚ ਪ੍ਰਸ਼ਾਸਨ ਨੇ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਸੀ ਪਰ ਕੱਲ੍ਹ ਤੋਂ ਪ੍ਰਸ਼ਾਸਨ ਨੇ ਟਾਲ ਮਟੋਲ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਦੇ ਚਲਦਿਆਂ ਸਿੱਖ ਜਥੇਬੰਦੀਆਂ ਵੱਲੋਂ ਅੱਜ ਨਕੋਦਰ ਵਿਖੇ ਵੱਡਾ ਇਕੱਠ ਕੀਤਾ ਗਿਆ ਪ੍ਰੰਤੂ ਇਸ ਵੱਡੇ ਇਕੱਠ ਦੇ ਵਿਚ ਵੀ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆ ਕੇ ਗੁਰਦਾਸ ਮਾਨ ਦਾ ਪੱਖ ਪੂਰਨ ਦਾ ਯਤਨ ਕੀਤਾ ਗਿਆ ਜਿਸ ਤੇ ਰੋਹ ਵਿੱਚ ਆ ਕੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਨੂੰ ਰਾਮਾਮੰਡੀ ਕੋਲ ਜਾਮ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ ਅਤੇ ਗੁਰਦਾਸ ਮਾਨ ਤੇ ਪਰਚਾ ਦਰਜ ਕੀਤਾ ਗਿਆ ਹੈ , ਇਸਨੂੰ ਸਿੱਖ ਜਥੇਬੰਦੀਆਂ ਨੇ ਆਪਣੀ ਜਿੱਤ ਦੱਸਿਆ ਹੈ ।ਇਸ ਸੰਘਰਸ਼ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਦਮਦਮੀ ਟਕਸਾਲ ਅਜਨਾਲਾ , ਪੰਥਕ ਢਾਡੀ ਗਿਆਨੀ ਜਸਵਿੰਦਰ ਸਿੰਘ ਸ਼ਾਂਤ ਅਤੇ ਗਿਆਨੀ ਜਤਿੰਦਰ ਸਿੰਘ ਨੂਰਪੁਰੀ ਦੀ ਅਗਵਾਈ ਵਿੱਚ ਨਕੋਦਰ ਇਲਾਕੇ ਦੇ ਸਮੂਹ ਗ੍ਰੰਥੀ ਅਤੇ ਢਾਡੀ ਸਿੰਘ ਪਿਛਲੇ ਦੋ ਤਿੰਨ ਦਿਨ ਤੋਂ ਲਗਾਤਾਰ ਸੰਘਰਸ਼ ਕਰ ਰਹੇ ਸਨ ਅਤੇ ਅਖੀਰ ਇਸ ਪੰਥ ਦੋਖੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਕਾਮਯਾਬ ਹੋਏ ।
ਅਨੰਦ ਪੁਰੀ ਸਾਹਿਬ ਮੁਬਾਰਿਕ ਨੇ ਤੁਹਾਡੀ ਕੋਸ਼ਿਸ਼ ਨੂੰ ਬੂਰ ਪਿਆ ਹੈ। ਵਾਹਿਗੁਰੂ ਜੀ ਚੜ੍ਹਦੀ ਕਲਾ ਵਿੱਚ ਰੱਖੇ ਆ ਜੀ ਤੇ ਆਪ ਦੀ ਸੰਸਥਾ ਨੂੰ
ਬਹੁਤ ਬਹੁਤ ਧੰਨਵਾਦ ਵੀਰ ਜੀ