ਸ਼ਾਹਪੁਰਕੰਢੀ 26 ਅਗਸਤ( ਸੁੱਖਵਿੰਦਰ ਜੰਡੀਰ )- ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਚ ਰੋਸ ਜਤਾਇਆ ਜਾ ਰਿਹਾ ਹੈ ਤੇ ਲਗਾਤਾਰ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕਈ ਤਰ੍ਹਾਂ ਨਾਲ ਪੰਜਾਬ ਸਰਕਾਰ ਤੇ ਆਪਣੀ ਨਾਰਾਜ਼ਗੀ ਜਤਾਈ ਜਾ ਰਹੀ ਹੈ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਇੰਟਕ ਜਥੇਬੰਦੀ ਸ਼ਾਹਪੁਰ ਕੰਢੀ ਟਾਊਨਸ਼ਿਪ ਦੇ ਪ੍ਰਧਾਨ ਵਿਜੇ ਸ਼ਰਮਾ ਨੇ ਦੱਸਿਆ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਦੇ ਲਗਪਗ ਸਾਢੇ ਚਾਰ ਸਾਲ ਪੂਰੇ ਹੋ ਚੁੱਕੇ ਹਨ
ਪਰ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਜਿਸ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਤੇ ਰੋਸ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਠੇਕੇ ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਵਾਅਦਾ ਕੀਤਾ ਸੀ ਕਿ ਠੇਕਾ ਸਿਸਟਮ ਬੰਦ ਕਰ ਉਨ੍ਹਾਂ ਨੂੰ ਸਬੰਧਿਤ ਵਿਭਾਗਾਂ ਵਿਚ ਪੱਕਾ ਕੀਤਾ ਜਾਵੇਗਾ ਪਰ ਅਜੇ ਤੱਕ ਪੰਜਾਬ ਸਰਕਾਰ ਦਾ ਉਹ ਵਾਅਦਾ ਕਿਤੇ ਵੀ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹੁਣ ਜੋ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦਿੱਤਾ ਹੈ ਉਹ ਵੀ ਪੂਰੀ ਤਰ੍ਹਾਂ ਨਾਲ ਅਧੂਰਾ ਹੈ ਉਸ ਵਿਚ ਵੀ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਮੰਗਾਂ ਦਾ ਧਿਆਨ ਰੱਖਿਆ ਗਿਆ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਸੀ ਉਹ ਵੀ ਪੂਰਾ ਨਹੀਂ ਹੋਇਆ ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ ਤੋਂ ਅਪੀਲ ਕਰਦਿਆਂ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਜੇਕਰ ਕੈਪਟਨ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਤਾਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਉਸ ਦਾ ਖਮਿਅਜ਼ਾ ਜਰੂਰ ਭੁਗਤਣਾ ਪਵੇਗਾ