ਸ਼ਾਹਪੁਰ ਕੰਢੀ 27 ਅਗਸਤ ( ਸੁੱਖਵਿੰਦਰ ਜੰਡੀਰ )-ਵੱਖ ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਤਾਇਆ ਜਾ ਰਿਹਾ ਹੈ ਕੱਚੇ ਮੁਲਾਜ਼ਮਾਂ ਵੱਲੋਂ ਵੱਖ ਵੱਖ ਤਰ੍ਹਾਂ ਨਾਲ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਸੇ ਕੜੀ ਵਿਚ ਅੱਜ ਸ਼ਾਹਪੁਰਕੰਡੀ ਵਿੱਚ ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਸਟੇਟ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਸਾੜਿਆ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰ ਯੂਨੀਅਨ ਦੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੇ ਕੱਚੇ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗਾਂ ਵਿਚ ਪੱਕਾ ਕੀਤਾ ਜਾਵੇਗਾ ਤੇ ਠੇਕਾ ਸਿਸਟਮ ਨੂੰ ਬੰਦ ਕੀਤਾ ਜਾਵੇਗਾ ਪਰ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਅਜੇ ਤਕ ਕੈਪਟਨ ਸਰਕਾਰ ਨੇ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਕੀਤਾ ਆਪਣਾ ਇਹ ਵਾਅਦਾ ਪੂਰਾ ਨਹੀਂ ਕੀਤਾ ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਦੋਂ ਸਰਕਾਰ ਨੇ ਮੁਲਾਜ਼ਮਾਂ ਲਈ 2020 ਐਕਟ ਤਿਆਰ ਕੀਤਾ ਉਸ ਵਿੱਚ ਵੀ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕੋਈ ਵੀ ਧਿਆਨ ਨਹੀਂ ਰੱਖਿਆ ਗਿਆ ਜਿਸ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਵਿੱਚ ਰੋਸ ਹੈ ਤੇ ਅੱਜ ਸੂਬਾ ਪੱਧਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ 2020 ਐਕਟ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਸਾੜਿਆ ਗਿਆ ਹੈ ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਠੇਕੇ ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਚ ਪੱਕਾ ਕਰਨ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਜਲਦ ਪੂਰਾ ਕਰੇ ਇਸ ਮੌਕੇ ਉਨ੍ਹਾਂ ਨਾਲ ਹੋਰ ਲੋਕ ਮੌਜੂਦ ਸਨ”