ਭੋਗਪੁਰ 29 ਅਗਸਤ( ਸੁੱਖਵਿੰਦਰ ਜੰਡੀਰ) ਭਾਜਪਾ ਨੇ ਆਪਣੀ ਕਿਸਾਨ ਵਿਰੋਧੀ ਸੋਚ ਦਾ ਪ੍ਰਮਾਣ ਉਸ ਦੇ ਦਿੱਤਾ ਸੀ ਜਿਸ ਦਿਨ ਭਾਜਪਾ ਦੇ ਕੇਂਦਰ ਸਰਕਾਰ ਨੇ ਖੇਤੀ ਕਨੂੰਨਾਂ ਨੂੰ ਪਾਸ ਕੀਤਾ ਸੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਜ਼ਿਲ੍ਹਾ ਜਲੰਧਰ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਨੇ ਕੀਤਾ ਉਨ੍ਹਾਂ ਨੇ ਕਿਸਾਨਾਂ ਦੇ ਉੱਪਰ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆ ਕਿਹਾ ਕਿ ਲਾਠੀਚਾਰਜ ਦਾ ਅਦੇਸ਼ ਦੇਣ ਵਾਲੇ ਐਸ ਡੀ ਐਮ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ, ਅਤੇ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ, ਹਰਿਆਣੇ ਦੀ ਬੀਜੇਪੀ ਸਰਕਾਰ ਨੇ ਨਿਹੱਥੇ ਕਿਸਾਨ ਤੇ ਵਹਿਸੀਅਣਾ ਲਾਠੀਚਾਰਜ ਕਰਕੇ ਅਪਣਾ ਕਾਰਪੋਰੇਟ ਪੱਖੀ ਚਿਹਰਾ ਨੰਗਾ ਕਰ ਦਿੱਤਾ ਹੈ