32 Views
ਕਰਨਾਲ ਵਿਚ ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ਵਿਚ ਕਿਸਾਨ ਜਲੰਧਰ ਵਿਚ ਭਾਜਪਾ ਦਫਤਰ ਦਾ ਘਿਰਾਓ ਕਰਨਗੇ। ਕਿਸਾਨ ਸਵੇਰੇ 11 ਵਜੇ ਇਕੱਠੇ ਹੋ ਕੇ ਹਰਿਆਣਾ ਸਰਕਾਰ ਦਾ ਪੁਤਲਾ ਵੀ ਸਾੜਨਗੇ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਸ ਵੀ ਚੌਕਸ ਹੋ ਗਈ ਹੈ, ਤਾਂ ਜੋ ਆਹਮੋ-ਸਾਹਮਣੇ ਹੋਣ ਦਾ ਕੋਈ ਮੌਕਾ ਨਾ ਰਹੇ। ਭਾਜਪਾ ਦਫਤਰ ਦੇ ਬਾਹਰ ਅਧਿਕਾਰੀਆਂ ਦੀ ਅਗਵਾਈ ਵਿਚ ਪੁਲਸ ਟੀਮ ਦੀ ਤਾਇਨਾਤੀ ਹੋਵੇਗੀ। ਇਸ ਤੋਂ ਇਲਾਵਾ ਉਸ ਪਾਸੇ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਜਾਣਗੇ।
ਕਿਸਾਨ ਆਗੂਆਂ ਕੁਲਵਿੰਦਰ ਸਿੰਘ ਮਸ਼ਿਆਣਾ, ਪ੍ਰਗਟ ਸਿੰਘ ਸਰਹਾਲੀ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਹਿਟਲਰ ਦਾ ਰਵੱਈਆ ਅਪਣਾਇਆ ਹੈ। ਜਿਸ ਨੂੰ ਲੋਕਤੰਤਰੀ ਦੇਸ਼ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Author: Gurbhej Singh Anandpuri
ਮੁੱਖ ਸੰਪਾਦਕ