ਕਪੂਰਥਲਾ 31 ਅਗਸਤ(ਨਜ਼ਰਾਨਾ ਨਿਊਜ਼ ਨੈੱਟਵਰਕ)ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਕਪੂਰਥਲਾ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਭਗਤ ਸਿੰਘ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਸੁਲਤਾਨਪੁਰ ਲੋਧੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਮਹਿਲਾ ਵਿੰਗ ਜ਼ਿਲਾ ਪ੍ਰਧਾਨ ਰਮਨ ਜੈਨ, ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਹਲਕਾ ਭੁਲੱਥ ਤੋਂ ਟਰੇਡ ਵਿੰਗ ਸੂਬਾ ਸਕੱਤਰ ਸਰਬਜੀਤ ਸਿੰਘ ਲੁਬਾਣਾ, ਆਪ ਆਗੂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।
ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਹਲਕਾ ਕਪੂਰਥਲਾ ਤੋਂ ਆਪ ਆਗੂ ਗੁਰਸ਼ਰਨ ਸਿੰਘ ਕਪੂਰ, ਸ਼ਾਇਰ ਕੰਵਰ ਇਕਬਾਲ ਸਿੰਘ , ਬਲਾਕ ਪ੍ਰਧਾਨ ਮਨਿੰਦਰ ਸਿੰਘ ਅਤੇ ਹਲਕਾ ਫਗਵਾੜਾ ਤੋਂ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ, ”ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।”
ਜ਼ਿਲ੍ਹਾ ਪ੍ਰਧਾਨ ਗੁਰਪਾਲ ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ 31 ਅਗਸਤ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਨੇ ਭਾਰਤੀ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।
ਇਸ ਮੌਕੇ ਮਹਿਲਾ ਵਿੰਗ ਜ਼ਿਲਾ ਉਪ ਪ੍ਰਧਾਨ ਰੁਪਿੰਦਰ ਕੌਰ ਹੋਠੀ , ਜ਼ਿਲ੍ਹਾ ਸਕੱਤਰ ਬਲਵਿੰਦਰ ਕੌਰ, ਯੂਥ ਵਿੰਗ ਜ਼ਿਲ੍ਹਾ ਸਕੱਤਰ ਕਰਨਵੀਰ ਦੀਕਸ਼ਿਤ, ਮਨਿਓਰਿਟੀ ਵਿੰਗ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਧੰਨਾ ਭਲਵਾਨ, ਯਸ਼ਪਾਲ ਅਜ਼ਾਦ, ਬਲਾਕ ਪ੍ਰਧਾਨ ਮੁਹੰਮਦ ਰਫੀ , ਬਲਾਕ ਪ੍ਰਧਾਨ ਜਗਜੀਤ ਸਿੰਘ ਬਿੱਟੂ, ਬਲਾਕ ਪ੍ਰਧਾਨ ਪਿਆਰਾ ਸਿੰਘ, ਬਲਾਕ ਪ੍ਰਧਾਨ ਤਜਿੰਦਰ ਸਿੰਘ ਰੈਂਪੀ, ਬਲਾਕ ਪ੍ਰਧਾਨ ਲਖਬੀਰ ਸਿੰਘ, ਬਲਾਕ ਪ੍ਰਧਾਨ ਸੁਨੀਲ ਚੌਹਾਨ, ਬਲਾਕ ਪ੍ਰਧਾਨ ਕੁਲਵਿੰਦਰ ਮੁਲਤਾਨੀ, ਸੀਨੀਅਰ ਆਗੂ ਅਵਤਾਰ ਸਿੰਘ ਥਿੰਦ, ਰਿਟਾਇਡ ਡੀ ਐੱਸ ਪੀ ਪਿਆਰਾ ਸਿੰਘ, ਰਣਜੀਤ ਸਿੰਘ ਰਾਣਾ, ਪਰਮਿੰਦਰ ਸਿੰਘ ਆਰਕੀਟੈਕਟ,ਆਪ ਸੀਨੀਅਰ ਆਗੂ ਬਲਵਿੰਦਰ ਮਸੀਹ , ਰਿਟਾਇਰਡ ਡੀ ਐੱਸ ਪੀ ਕਰਨੈਲ ਸਿੰਘ, ਸਰਕਲ ਇੰਚਾਰਜ ਫੱਗਾ ਸਿੰਘ, ਦੀਨ ਬੰਧੂ, ਸਰਬਜੀਤ ਸਿੰਘ, ਸਰਕਲ ਇੰਚਾਰਜ ਰਵਿੰਦਰ ਕੁਮਾਰ, ਰਵਿੰਦਰ ਕੁਮਾਰ, ਸੁਰਿੰਦਰ ਸ਼ਰਮਾ, ਸ਼ਿਵਮ ਸਿੰਘ ਗੁਰੀ, ਤੇਜਪਾਲ, ਮਨਿੰਦਰ ਸਿੰਘ, ਸੁਰਿੰਦਰ ਸਿੰਘ ਹਰਦਿਆਲ ਸਿੰਘ ਸੋਨੂੰ ਜ਼ਿਲ੍ਹਾ ਈਵੈਂਟ ਪ੍ਰਧਾਨ ਕੁਲਵਿੰਦਰ ਸਿੰਘ ਚਾਹਲ, ਗੁਰਮੀਤ ਸਿੰਘ ਪੰਨੂ ਆਦਿ ਆਗੂ ਮੋਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ