ਸ਼ਾਹਪੁਰਕੰਢੀ 1 ਸਤੰਬਰ ( ਸੁੱਖਵਿੰਦਰ ਜੰਡੀਰ ) ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵੱਲੋਂ ਆਪਣੀਆਂ ਜ਼ਮੀਨਾਂ ਦੇ ਬਦਲੇ ਆਪਣੇ ਬਣਦੇ ਹੱਕ ਲੈਣ ਲਈ ਲੰਬੇ ਸਮੇਂ ਤੋਂ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਨਾਲ ਸੰਘਰਸ਼ ਦੇ ਚਲਦਿਆਂ ਅਜੇ ਤੱਕ ਉਨ੍ਹਾਂ ਦੇ ਜਾਇਜ਼ ਹੱਕ ਉਨ੍ਹਾਂ ਨੂੰ ਨਹੀਂ ਮਿਲੇ ਜਿਸ ਦੇ ਚੱਲਦਿਆਂ ਇਕ ਵਾਰ ਫਿਰ ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦੇ ਪਰਿਵਾਰਾਂ ਵੱਲੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਤੇ ਧਰਨਾ ਦੇ ਡੈਮ ਪ੍ਰੋਜੈਕਟ ਦਾ ਕੰਮ ਬੰਦ ਕਰਵਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦੇ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਝੀਲ ਨਿਰਮਾਣ ਸਮੇਂ ਉਨ੍ਹਾਂ ਦੀਆਂ ਜ਼ਮੀਨਾਂ ਡੈਮ ਪ੍ਰਸ਼ਾਸਨ ਵੱਲੋਂ ਐਕਵਾਇਰ ਕੀਤੀਆਂ ਗਈਆਂ ਸਨ ਜਿਸ ਦੇ ਬਦਲੇ ਵਿੱਚ ਉਨ੍ਹਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਨ੍ਹਾਂ ਦੱਸਿਆ ਕਿ ਡੈਮ ਪ੍ਰਸ਼ਾਸਨ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇ ਦਿੱਤੀਆਂ ਪਰ ਜਿਨ੍ਹਾਂ ਪਰਿਵਾਰਾਂ ਦੀਆਂ ਅਸਲ ਜ਼ਮੀਨਾਂ ਗਈਆਂ ਸਨ ਉਨ੍ਹਾਂ ਵਿੱਚੋਂ ਬਹੁਤ ਸਾਰੇ ਪਰਿਵਾਰਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਲੰਮੇ ਸਮੇਂ ਤੋਂ ਡੈਮ ਪ੍ਰਸ਼ਾਸਨ ਨਾਲ ਸੰਘਰਸ਼ ਕੀਤਾ ਆ ਰਿਹਾ ਹੈ ਉਨ੍ਹਾਂ ਦੱਸਿਆ ਕਿ ਕਈ ਵਾਰ ਉਨ੍ਹਾਂ ਵੱਲੋਂ ਪਾਣੀ ਦੀ ਟੰਕੀ ਤੇ ਟਾਵਰ ਤੇ ਵੀ ਚੜ੍ਹਿਆ ਗਿਆ ਪਰ ਹਰ ਵਾਰ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਝੂਠੇ ਦਿਲਾਸੇ ਦੇ ਕੇ ਟਾਲ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਸੰਘਰਸ਼ ਨੂੰ ਦੇਖਦੇ ਹੋਏ ਰਾਜਪਾਲ ਵੱਲੋਂ ਇਕ ਸਬ ਕਮੇਟੀ ਬਣਾਈ ਗਈ ਜਿਸ ਦੀ ਅਗਵਾਈ ਵਿੱਚ ਰਣਜੀਤ ਸਾਗਰ ਡੈਮ ਦੀ ਪਾਲਿਸੀ ਵਿਚ ਸੋਧ ਕੀਤੀ ਗਈ ਉਨ੍ਹਾਂ ਦੱਸਿਆ ਕਿ ਉਸਦੀ ਰਿਪੋਰਟ ਵੀ ਪੰਜ ਮਹੀਨੇ ਪਹਿਲਾਂ ਚੰਡੀਗੜ੍ਹ ਭੇਜ ਦਿੱਤੀ ਗਈ ਹੈ ਪਰ ਡੈਮ ਪ੍ਰਸ਼ਾਸਨ ਵੱਲੋਂ ਅਜੇ ਤਕ ਕੋਈ ਵੀ ਹੱਲ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਜਿਸ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਕੰਮ ਬੰਦ ਕਰਵਾਇਆ ਗਿਆ ਹੈ
Author: Gurbhej Singh Anandpuri
ਮੁੱਖ ਸੰਪਾਦਕ