48 Views
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਐਲਾਨੇ ਗਏ ਹੋਰ ਉਮੀਦਵਾਰਾਂ ਵਿਚ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਸਮੇਂ ਵੀ ਰੋਜ਼ੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਹਨ। ਉਨ੍ਹਾਂ ਦਾ ਐਲਾਨ ਹੋਣ ਨਾਲ ਇਲਾਕੇ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਵਿਧਾਇਕ ਰੋਜ਼ੀ ਬਰਕੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Author: Gurbhej Singh Anandpuri
ਮੁੱਖ ਸੰਪਾਦਕ