46 Views
ਕਪੂਰਥਲਾ 1 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ)ਆਪ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਇਕ ਪ੍ਰੈੱਸ ਨੋਟ ਰਾਹੀਂ ਬਿਆਨ ਜਾਰੀ ਕੀਤਾ ਹੈ ਕਿ ਕੱਲ 2 ਸਤੰਬਰ ਨੂੰ ਸੇਵਾ ਮੁਕਤ ਐਡੀਸ਼ਨਲ ਸੈਸ਼ਨ ਜੱਜ ਤੇ ਸਥਾਈ ਲੋਕ ਅਦਾਲਤ ਕਪੂਰਥਲਾ ਦੇ ਚੇਅਰਪਰਸਨ ਰਹਿ ਚੁੱਕੇ ਪੀਸੀਐਸ ਮੰਜੂ ਰਾਣਾ ਆਮ ਆਦਮੀ ਪਾਰਟੀ ਵਿੱਚ ਸ਼ਾਮ ਤਿੱਨ ਵਜੇ ਹਲਕਾ ਕਪੂਰਥਲਾ ਵਿਖੇ ਸ਼ਾਮਿਲ ਹੋਣਗੇ। ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਐਡਵੋਕੇਟ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਹਲਕਾ ਕਪੂਰਥਲਾ ਵਿਖੇ ਆਉਣਗੇ ਅਤੇ ਮੈਡਮ ਮੰਜੂ ਰਾਣਾ ਜੀ ਨੂੰ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
Author: Gurbhej Singh Anandpuri
ਮੁੱਖ ਸੰਪਾਦਕ