ਸੁਲਤਾਨਪੁਰ ਲੋਧੀ 1 ਸਤੰਬਰ (ਕੰਵਲਜੀਤ ਸਿੰਘ ਲਾਲੀ) ਸ਼ੇਰ-ਏ-ਪੰਜਾਬ ਨੌਜਵਾਨ ਸਭਾ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਤੋਂ ਤਲਵੰਡੀ ਚੌਧਰੀਆਂ ਪੁਲ ਤੱਕ ਰੋਸ ਮਾਰਚ ਕਰਨ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ । ਉਪਰੰਤ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪਿੱਟ ਸਿਆਪਾ ਕਰਦਿਆਂ ਹੋਇਆਂ ਪੁਤਲੇ ਫੂਕੇ ਗਏ । ਇਸ ਧਰਨੇ ਅਤੇ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼ੇਰ-ਏ-ਪੰਜਾਬ ਨੌਜਵਾਨ ਸਭਾ ਦੇ ਸਥਾਨਕ ਮੁਖੀ ਭਾਈ ਗੁਰਮੀਤ ਸਿੰਘ ਸੋਢੀ,ਭਾਈ ਕੰਵਲਜੀਤ ਸਿੰਘ ਲਾਲੀ,ਭਾਈ ਗੁਰਪ੍ਰਤਾਪ ਸਿੰਘ, ਭਾਈ ਕਰਮਜੀਤ ਸਿੰਘ ਸਵਾਲ,ਭਾਈ ਜਸਪਾਲ ਸਿੰਘ ਅਤੇ ਨਿਰਮਲ ਸਿੰਘ ਮੱਲ ਨੇ ਕੀਤੀ।ਰੋਸ ਮਾਰਚ ਅਤੇ ਧਰਨੇ ਵਿਚ ਇਲਾਕੇ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ । ਓਸ ਧਰਨੇ ਨੂੰ ਉਕਤ ਨੌਜਵਾਨ ਆਗੂਆਂ ਤੋਂ ਇਲਾਵਾ ਪ੍ਰੀਤਮ ਸਿੰਘ ਆਹਲੀ ਨੇ ਵੀ ਸੰਬੋਧਨ ਕੀਤਾ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਅੰਨ੍ਹੇਵਾਹ ਅੱਤਿਆਚਾਰ ਦੀ ਸਖ਼ਤ ਨਿਖੇਧੀ ਕੀਤੀ।ਨੌਜਵਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਰੋਸ ਬਿਲਕੁਲ ਜਾਇਜ਼ ਹੈ ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵਿਰੋਧੀ ਖੇਤੀ ਬਿੱਲਾਂ ਨੂੰ ਵਾਪਸ ਲੈਣ ਨੂੰ ਤਿਆਰ ਨਹੀਂ ਹੈ ਜਿਸ ਦੇ ਚਲਦਿਆਂ ਥਾਂ ਥਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਬੀ ਜੇ ਪੀ ਪਾਰਟੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ।ਪ੍ਰੰਤੂ ਕਿਸਾਨਾਂ ਨੂੰ ਨਿਆਂ ਦੇਣ ਦੀ ਥਾਂ ਕਿਸਾਨਾਂ ਤੇ ਤਸ਼ੱਦਦ ਕਰਨਾ ਗ਼ੈਰ ਮਨੁੱਖੀ ਅਤੇ ਗ਼ੈਰ ਕਾਨੂੰਨੀ ਕਾਰਵਾਈ ਹੈ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਓਨੀ ਹੀ ਥੋੜ੍ਹੀ ਹੈ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਉਪਰ ਲਾਠੀਚਾਰਜ ਕਰਨ ਅਤੇ ਸਿਰ ਪਾੜਨ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਅਤੇ ਐਸਐਚਓ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਲਾਠੀ ਚਾਰਜ ਕਰਨ ਵਾਲੇ ਹੋਰ ਮੁਲਾਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ।ਉਕਤ ਨੌਜਵਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਇਸ ਤਰ੍ਹਾਂ ਕਿਸਾਨਾਂ ਤੇ ਜ਼ੁਲਮ ਕਰਕੇ ਇਸ ਅੰਦੋਲਨ ਨੂੰ ਖਤਮ ਨਹੀਂ ਕਰ ਸਕਦੀ ਸਗੋਂ ਇਸ ਨਾਲ ਕਿਸਾਨਾਂ ਦਾ ਰੋਸ ਹੋਰ ਵੀ ਵਧੇਗਾ ਅਤੇ ਥਾਂ ਥਾਂ ਤੇ ਬੀ ਜੇ ਪੀ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ । ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਜੀਤ ਸਿੰਘ ਸਰਪੰਚ ਮੀਰਾਂਪੁਰ, ਭਿੰਦਾ ਜਲਾਲਪੁਰ ,ਕੁਲਦੀਪ ਸਿੰਘ ਡਿਪਟੀ,ਅਜੈਪਾਲ ਸਿੰਘ ਮੁਰੀਦਪੁਰ ,ਹੈਪੀ ਬੂਲੇ,ਗੁਰਪ੍ਰੀਤ ਸਿੰਘ ਬਦਲੀ,ਹਰਦੇਵ ਸਿੰਘ ਸੀਚੇਵਾਲ,ਨਿਸ਼ਾਨ ਸਿੰਘ ਪੱਸਣ,ਮੰਨਾ ਤਾਸ਼ਪੁਰੀਆ, ਬਲਦੇਵ ਸਿੰਘ,ਸੰਤੋਖ ਸਿੰਘ ਦੀਪੇਵਾਲ, ਗੁਰਵਿੰਦਰ ਸਿੰਘ ਸ਼ੇਰਪੁਰ, ਗੁਰਲਾਲ ਸਿੰਘ ਚੱਕ,ਹਰਦੀਪ ਸਿੰਘ ਮਿੱਠਾ, ਅਮਨਦੀਪ ਸਿੰਘ ਸਰਪੰਚ ਆਦਿ ਨੇ ਹਾਜ਼ਰੀ ਲਵਾਈ ਅਤੇ ਧਰਨੇ ਨੂੰ ਸੰਬੋਧਨ ਕੀਤਾ