ਸ਼ਾਹਪੁਰ ਕੰਢੀ 5 ਸਤੰਬਰ ( ਸੁੱਖਵਿੰਦਰ ਜੰਡੀਰ ) ਮੁਲਾਜ਼ਮ ਫਰੰਟ ਪੰਜਾਬ ਦੀ ਇਕ ਖਾਸ ਬੈਠਕ ਆਗੂ ਬਾਜ ਸਿੰਘ ਖਹਿਰਾ ਦੀ ਅਗਵਾਈ ਵਿਚ ਹੋਈ ਬੈਠਕ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ ਬੈਠਕ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਮਟੌਰ ਨੇ ਦੱਸਿਆ ਕਿ ਮੁਲਾਜ਼ਮ ਫਰੰਟ ਵੱਲੋਂ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਕ ਬੈਠਕ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਇਸ ਬੈਠਕ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਪਹੁੰਚੇ ਹਨ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੰਗਠਨ ਦੇ ਸਰਪ੍ਰਸਤ ਕਰਤਾਰ ਸਿੰਘ ਬੱਬਰੀ ਤੇ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਵਲੋਂ ਲਏ ਗਏ ਨਿਰਣੇ ਤੇ ਜ਼ਿਲ੍ਹਾ ਪਠਾਨਕੋਟ ਦੀ ਉਨ੍ਹਾਂ ਵੱਲੋਂ ਪ੍ਰਤੀਨਿਧਤਾ ਕੀਤੀ ਗਈ ਉਨ੍ਹਾਂ ਦੱਸਿਆ ਕਿ ਇਸ ਮੌਕੇ ਬੈਠਕ ਵਿਚ ਮੁਲਾਜ਼ਮ ਮੋਰਚਾ ਦੇ ਕੋਆਰਡੀਨੇਟਰ ਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਘੋਸ਼ਣਾ ਕੀਤੀ ਕਿ ਮੁਲਾਜ਼ਮਾਂ ਨੂੰ ਆ ਰਹੀਆਂ ਸਾਰੀਆਂ ਮੁਸ਼ਕਲਾਂ ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰ ਇਕ ਘੋਸ਼ਣਾ ਪੱਤਰ ਤਿਆਰ ਕੀਤਾ ਜਾਵੇਗਾ ਜਿਸ ਵਿਚ ਇਨ੍ਹਾਂ ਸਾਰੀਆਂ ਮੁਸ਼ਕਲਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਬੈਠਕ ਚ ਉਨ੍ਹਾਂ ਇਹ ਵੀ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮ ਭਲਾਈ ਬੋਰਡ ਦਾ ਵੀ ਗਠਨ ਕੀਤਾ ਜਾਵੇਗਾ ਤੇ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਇਆ ਜਾਵੇਗਾ ਇਸ ਮੌਕੇ ਬੈਠਕ ਚ ਪਹੁੰਚੇ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਜਿਵੇਂ ਅਧੂਰੇ ਪੇ ਕਮਿਸ਼ਨ ਚ ਬਦਲਾਵ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ ਨਵੇਂ ਮੁਲਾਜ਼ਮਾਂ ਦੀ ਭਰਤੀ ਕਰਨਾ ਆਦਿ ਤੇ ਗੰਭੀਰਤਾ ਨਾਲ ਚਰਚਾ ਕੀਤੀ ਇਸ ਮੌਕੇ ਬੈਠਕ ਚ ਪਹੁੰਚੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੇ ਨਾਲ ਰਣਜੀਤ ਸਾਗਰ ਡੈਮ ਦੇ ਗੁਰਨਾਮ ਸਿੰਘ ਮਟੌਰ ਪਰਦੀਪ ਸਿੰਘ ਮਨਜੀਤ ਸਿੰਘ ਦੇ ਨਾਲ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ