ਸ਼ਾਹਪੁਰਕੰਢੀ 5 ਸਤੰਬਰ ( ਸੁੱਖਵਿੰਦਰ ਜੰਡੀਰ ) ਸਪੋਰਟਸ ਕਲੱਬ ਆਫ ਇੰਡੀਆ ਜੁਗਿਆਲ ਦੀ ਇਕ ਖਾਸ ਬੈਠਕ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਦੀ ਅਗਵਾਈ ਵਿਚ ਹੋਈ ਜਿਸ ਵਿੱਚ ਕਲੱਬ ਦੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ ਬੈਠਕ ਵਿਚ ਦੇਸ਼ ਦੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ ਬੈਠਕ ਸਬੰਧੀ ਜਾਣਕਾਰੀ ਦਿੰਦੇ ਹੋਏ ਸਪੋਰਟਸ ਕਲੱਬ ਆਫ਼ ਇੰਡੀਆ ਜੁਗਿਆਲ ਦੇ ਅਡਵਾਈਜ਼ਰ ਅਸ਼ਵਨੀ ਲੂੰਬਾ ਨੇ ਦੱਸਿਆ ਕਿ ਦੇਸ਼ ਚ ਬੇਰੁਜ਼ਗਾਰੀ ਦੀ ਮੁਸ਼ਕਲ ਨੌਜਵਾਨਾਂ ਦੇ ਭਵਿੱਖ ਵਿੱਚ ਵੱਡੀ ਔਕੜ ਹੈ ਉਨ੍ਹਾਂ ਦੱਸਿਆ ਕਿ ਅੱਜ ਵੀ ਦੇਸ਼ ਦੇ ਜ਼ਿਆਦਾਤਰ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਚ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਕਈ ਤਰ੍ਹਾਂ ਨਾਲ ਵਾਅਦੇ ਕੀਤੇ ਗਏ ਸਨ ਪਰ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਕਿਸੇ ਪੱਖੋਂ ਵੀ ਦਿਖਾਈ ਨਹੀਂ ਦਿੰਦਾ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਹੋਣ ਦੇ ਕਾਰਨ ਨੌਜਵਾਨਾਂ ਨੂੰ ਇੱਧਰ ਉੱਧਰ ਭਟਕਣਾ ਪੈ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਨਸ਼ਿਆਂ ਵੱਲ ਵਧ ਰਹੇ ਹਨ ਉਨ੍ਹਾਂ ਦੱਸਿਆ ਕਿ ਜੇ ਗੱਲ ਮਹਿੰਗਾਈ ਦੀ ਕਰੀਏ ਤਾਂ ਲਗਾਤਾਰ ਅਸਮਾਨ ਨੂੰ ਛੂੰਹਦੀ ਹੋਈ ਮਹਿੰਗਾਈ ਆਮ ਲੋਕਾਂ ਦਾ ਲੱਕ ਤੋੜ ਰਹੀ ਹੈ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਹੋਈਆਂ ਕੀਮਤਾਂ ਦੇਸ਼ ਦੇ ਲੋਕਾਂ ਤੇ ਨੌਜਵਾਨਾਂ ਲਈ ਵੱਡੀ ਮੁਸ਼ਕਲ ਬਣੀਆਂ ਹੋਈਆਂ ਹਨ ਉਨ੍ਹਾਂ ਦੱਸਿਆ ਕਿ ਜੇਕਰ ਨੌਜਵਾਨਾਂ ਵੱਲੋਂ ਪ੍ਰਾਈਵੇਟ ਸੈਕਟਰ ਵਿਚ ਕੰਮ ਕੀਤਾ ਜਾਂਦਾ ਹੈ ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਉੱਥੇ ਵੀ ਇੱਕ ਮੁਸ਼ਕਲ ਬਣੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਵਧਦੀ ਹੋਈ ਮਹਿੰਗਾਈ ਤੇ ਕਾਬੂ ਪਾਉਂਦੇ ਹੋਏ ਦੇਸ਼ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇੱਕ ਉੱਜਵਲ ਭਵਿੱਖ ਮਿਲ ਸਕੇ ਤੇ ਦੇਸ਼ ਤਰੱਕੀ ਦੇ ਰਾਹ ਤੇ ਚੱਲ ਸਕੇ ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਅਡਵਾਈਜ਼ਰ ਅਸ਼ਵਨੀ ਲੂੰਬਾ ਕੈਸ਼ੀਅਰ ਕਪਿਲ ਦੇ ਨਾਲ ਕਲੱਬ ਦੇ ਹੋਰ ਲੋਕ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ