ਸ਼ਾਹਪੁਰਕੰਢੀ 6 ਸਤੰਬਰ ( ਸੁੱਖਵਿੰਦਰ ਜੰਡੀਰ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰਕੰਡੀ ਟਾਊਨਸ਼ਿਪ ਵਿਚ ਅੱਜ ਸਕੂਲ ਪ੍ਰਿੰਸੀਪਲ ਮੋਨਿਕਾ ਦੀ ਅਗਵਾਈ ਵਿੱਚ ਅਧਿਆਪਕ ਦਿਹਾੜਾ ਮਨਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਅਜੀਤ ਕੁਮਾਰ ਨੇ ਦੱਸਿਆ ਕਿ ਸਕੂਲ ਵਿਚ ਕੋਰੋਨਾ ਸਬੰਧੀ ਸਰਕਾਰ ਦੀਆਂ ਸਾਰੀਆਂ ਹਿਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਆਪਕ ਦਿਹਾਡ਼ਾ ਮਨਾਇਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਹ ਦਿਨ ਸਾਰੇ ਅਧਿਆਪਕਾਂ ਤੇ ਗੁਰੂਆਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਜਿਸ ਸਮੇਂ ਕੋਰੋਨਾ ਮਹਾਂਮਾਰੀ ਨੇ ਦੇਸ਼ ਵਿੱਚ ਆਪਣੇ ਪੈਰ ਪਸਾਰੇ ਸਨ ਉਸ ਸਮੇਂ ਸਰਕਾਰ ਵੱਲੋਂ ਵੱਖ ਵੱਖ ਅਦਾਰਿਆਂ ਦੇ ਨਾਲ ਸਾਰੀਆਂ ਸਿੱਖਿਆ ਸੰਸਥਾਨਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਤੇ ਹੁਣ ਜਦੋਂ ਇਸ ਮਹਾਂਮਾਰੀ ਦਾ ਪ੍ਰਭਾਵ ਕੁਝ ਘਟ ਗਿਆ ਹੈ ਤਾਂ ਸਰਕਾਰ ਵੱਲੋਂ ਇਸ ਮਹਾਂਮਾਰੀ ਸਬੰਧੀ ਹਦਾਇਤਾਂ ਨੂੰ ਜਾਰੀ ਕਰਦੇ ਹੋਏ ਸਾਰੇ ਸਕੂਲਾਂ ਸਿੱਖਿਆ ਸੰਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਕੂਲਾਂ ਵਿਚ ਕੋਰੋਨਾ ਸਬੰਧੀ ਸਾਰੀਆਂ ਹਿਦਾਇਤਾਂ ਦਾ ਪਾਲਣ ਕਰਨ ਲਈ ਵੀ ਕਿਹਾ ਗਿਆ ਹੈ ਉਨ੍ਹਾਂ ਦੱਸਿਆ ਕਿ ਅੱਜ ਸਕੂਲ ਵਿੱਚ ਇਨ੍ਹਾਂ ਸਾਰੀਆਂ ਹਿਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਅਧਿਆਪਕ ਦਿਹਾੜੇ ਨੂੰ ਮਨਾਇਆ ਗਿਆ ਹੈ ਅੱਗੇ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਸਾਰੇ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਗੁਰੂਆਂ ਅਧਿਆਪਕਾਂ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਉੱਥੇ ਸਮੂਹ ਸਕੂਲ ਸਟਾਫ ਮੌਜੂਦ ਰਿਹਾ
Author: Gurbhej Singh Anandpuri
ਮੁੱਖ ਸੰਪਾਦਕ