ਕਰਤਾਰਪੁਰ 12 ਸਤੰਬਰ (ਭੁਪਿੰਦਰ ਸਿੰਘ ਮਾਹੀ): ਫਾਸ਼ੀਵਾਦੀ ਮੋਦੀ ਹਕੂਮਤ ਵਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਖੇਤੀ, ਅਨਾਜ ਅਤੇ ਭੋਜਨ ਸੁਰੱਖਿਆ ਵਿਰੋਧੀ ਕਾਨੂੰਨ ਰੱਦ ਕਰਵਾਉਣ, ਬਿਜਲੀ ਸੋਧ ਐਕਟ 2020 ਰੱਦ ਕਰਵਾਉਣ ਅਤੇ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਵਾਉਣ ਲਈ ਦੁਆਬਾ ਕਿਸਾਨ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ ਅਤੇ ਇਲਾਕੇ ਹੋਰ ਮਿਹਨਤੀ ਲੋਕਾਂ ਵੱਲੋਂ 8 ਅਗਸਤ ਤੋਂ ਸ਼ੁਰੂ ਕੀਤਾ ਗਿਆ ਬਿਧੀਪੁਰ ਮੋਰਚਾ ਅੱਜ ਵੀ ਪੂਰੇ ਉਤਸ਼ਾਹ ਨਾਲ ਲਗਾਤਾਰ ਜਾਰੀ ਰਿਹਾ।ਇਸ ਮੌਕੇ ਆਗੂਆਂ ਨੇ ਕਿਹਾ ਕਿ ਲੰਘੀ ਕੱਲ੍ਹ ਪੰਜਾਬ ਦੀਆਂ ਸੰਘਰਸ਼ਸ਼ੀਲ 32 ਕਿਸਾਨ ਜਥੇਬੰਦੀਆਂ ਨਾਲ ਵਾਰੋਂ ਵਾਰੀ ਲੜੀਵਾਰ ਸਮਾਂ ਲੈ ਕੇ ਪੰਜਾਬ ਦੀਆਂ ਹਾਕਮ ਜਮਾਤਾਂ ਦੀਆਂ ਪਾਰਟੀਆਂ ਦੇ ਆਗੂਆਂ ਵਲੋਂ ਕੀਤੀਆਂ ਗਈਆਂ ਮੀਟਿੰਗਾਂ ਨੇ ਸਾਬਿਤ ਕਰ ਦਿੱਤਾ ਕਿ ਤਾਕਤਵਰ ਸਰਕਾਰ ਨਹੀਂ ਹੁੰਦੀ ਤਾਕਤਵਰ ਹਮੇਸ਼ਾ ਲੋਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਲਗਾਤਾਰ ਜਾਰੀ ਰਹੇਗਾ।
ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਹੋਰ ਮਿਹਨਤੀ ਲੋਕਾਂ ਨੂੰ ਅੰਦੋਲਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।ਇਸ ਮੌਕੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਰਾਜਵਿੰਦਰ ਸਿੰਘ ਧਾਲੀਵਾਲ, ਸੋਨੂੰ ਸਾਹ ਨੂਸੀ, ਅਮਰਜੀਤ ਸਿੰਘ ਨਵਾਂ ਪਿੰਡ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੈਣ ਹਰਪ੍ਰੀਤ ਕੌਰ ਨੂਸੀ, ਸੰਦੀਪ ਕੌਰ ਨੂਸੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ, ਨੌਜਵਾਨ ਭਾਰਤ ਸਭਾ ਦੇ ਵੀਰ ਕੁਮਾਰ ਤੋਂ ਇਲਾਵਾ ਜਗਜੀਤ ਰਾਏ ਆਦਿ ਨੇ ਸੰਬੋਧਨ ਕੀਤਾ।
Author: Gurbhej Singh Anandpuri
ਮੁੱਖ ਸੰਪਾਦਕ