ਚੰਡੀਗੜ੍ਹ (ਨਜ਼ਰਾਨਾ ਨਿਊਜ਼ ਨੈੱਟਵਰਕ) ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਹੋਏ ਹਨ, ਹੁਣ ਆਪਣੀ ਅਗਾਓ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਪਹੁੰਚ ਗਏ ਹਨ ਅਤੇ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਹਾਈਕੋਰਟ ਇੱਕ ਜਾਂ ਦੋ ਦਿਨਾਂ ਵਿੱਚ ਸੁਣਵਾਈ ਕਰ ਸਕਦੀ ਹੈ।
26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਂ ਜ਼ਮਾਨਤ ਮੰਗੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਹੁਣ ਗੁਰਦਾਸ ਮਾਨ ਨੇ ਅਗਾਓ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਹਾਈਕੋਰਟ ਇਕ -ਦੋ ਦਿਨਾਂ’ ਚ ਸੁਣਵਾਈ ਕਰੇਗੀ।ਜ਼ਿਕਰਯੋਗ ਹੈ ਕਿ ਵਿਵਾਦਾਂ ਵਿਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਫੈਲੀ ਸੀ ਜਿਸ ਵਿੱਚ ਗੁਰਦਾਸ ਮਾਨ ਕਹਿ ਰਹੇ ਹਨ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼ ਬੰਸ ਵਿਚੋਂ ਹਨ। ਇਸ ਵੀਡੀਓ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦਾ ਵੱਡੇ ਪੱਧਰ ਤੇ ਗੁਰੂ ਕੀਤਾ ਗਿਆ ਸੀ। ਇਸ ਵੀਡੀਓ ਤੋਂ ਬਾਅਦ ਅੱਜ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਤੇ video ਪਾ ਕੇ ਮਾਫੀ ਮੰਗ ਲਈ ਸੀ ਪਰ ਦੂਜੇ ਪਾਸੇ ਜਲੰਧਰ ਦੇ ਐਸ ਐਸ ਪੀ ਦਫਤਰ ਦੇ ਅੱਗੇ ਧਰਨਾ ਲਗਾਕੇ ਬੈਠੇ ਸਿੱਖ ਸੰਗਠਨਾਂ ਨੇ ਕਿਹਾ ਸੀ ਕਿ ਜਿੰਨੇ ਸਮੇਂ ਤੱਕ ਗੁਰਦਾਸ ਮਾਨ ਤੇ ਪਰਚਾ ਦਰਜ ਨਹੀਂ ਹੋ ਜਾਂਦਾ ਉਹ ਧਰਨਾ ਨਹੀਂ ਚੁੱਕਣਗੇ। ਇਸ ਤੋਂ ਬਾਅਦ ਗੁਰਦਾਸ ਮਾਨ ਉਪਰ ਥਾਣਾ ਨਕੋਦਰ ਸਿਟੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ।
Author: Gurbhej Singh Anandpuri
ਮੁੱਖ ਸੰਪਾਦਕ