ਭੋਗਪੁਰ 14 ਸਤੰਬਰ (ਸੁਖਵਿੰਦਰ ਜੰਡੀਰ) ਧੰਨ ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ਜੀ ਦਾ ਜਨਮ ਦਿਹਾੜਾ 15 ਸਤੰਬਰ ਦਿਨ ਬੁੱਧਵਾਰ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਂਰਾਜ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਸੰਤੋਸ਼ ਦਾਸ ਜੀ ਡੇਰਾ ਬਾਬਾ ਸ੍ਰੀ ਚੰਦ ਜੀ ਪੂਬੋਵਾਲ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਜੀ ਦੀ ਅਗਵਾਈ ਵਿੱਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਬਾਬਾ ਪਰਮਿੰਦਰ ਸਿੰਘ ਜੀ ਨੇ ਕਿਹਾ ਕਿ ਨਿਸ਼ਾਨ ਸਾਹਿਬ ਦੀ ਸੇਵਾ ਸਵੇਰੇ 8 ਵਜੇ ਹੋਵੇਗੀ ਅਤੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10 ਵਜੇ ਪੈਣਗੇ। ਬਾਅਦ ਵਿਚ ਸੰਤ ਸੰਤੋਸ਼ ਦਾਸ ਜੀ, ਬਾਬਾ ਜਗਦੀਸ਼ ਸਿੰਘ ਜੀ ਡਰੋਲੀ ਵਾਲੇ ਭਾਈ ਸਾਹਿਬ ਭਾਈ ਮਨਜਿੰਦਰ ਸਿੰਘ ਦੀ ਰਾਏਪੁਰ (ਪੰਜਾਬ) ਭਾਈ ਲਖਵੀਰ ਸਿੰਘ ਜੀ ਬਘੋਰਾ ਵਾਲੇ ਕੀਰਤਨ ਅਤੇ ਰੱਬੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਨਾਲ ਹੀ ਜਾਣਕਾਰੀ ਦਿੰਦਿਆਂ ਬਾਬਾ ਪਰਮਿੰਦਰ ਸਿੰਘ ਜੀ ਨੇ ਕਿਹਾ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਅਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਣਗੇ। ਇਸ ਮੌਕੇ ਨਵਕਰਨ ਕਲਸੀ, ਫੁਮਣ ਸਿੰਘ, ਅਮਰੀਕ ਸਿੰਘ, ਪਾਖਰ ਸਿੰਘ, ਗੁਰਪ੍ਰੀਤ ਸਿੰਘ ਹੋਰ ਆਦਿ ਸ਼ਾਮਿਲ ਸਨ।