33 Views
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਬੁੱਧਵਾਰ ਨੂੰ ਸੁਣਵਾਈ ਦੇ ਦੌਰਾਨ, ਹਾਈਕੋਰਟ ਨੇ ਉਸਨੂੰ ਇੱਕ ਹਫਤੇ ਦੇ ਅੰਦਰ ਪੁਲਸ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਹੈ।
ਇਸ ਮਾਮਲੇ ਦੀ ਸੁਣਵਾਈ 15 ਦਿਨਾਂ ਬਾਅਦ ਹੋਵੇਗੀ। ਮਾਨ ਦੇ ਵਕੀਲਾਂ ਨੇ ਹਾਈ ਕੋਰਟ ਵਿਚ ਦਲੀਲ ਦਿੱਤੀ ਕਿ ਗੁਰਦਾਸ ਮਾਨ ਦਾ ਕੋਈ ਅਪਰਾਧਕ ਰਿਕਾਰਡ ਨਹੀਂ ਹੈ। ਇਸ ਤੋਂ ਇਲਾਵਾ ਪੁਲਸ ਨੂੰ ਇਨ੍ਹਾਂ ਤੋਂ ਕੋਈ ਵਸੂਲੀ ਵੀ ਨਹੀਂ ਕਰਨੀ ਪੈਂਦੀ। ਇਸ ਲਈ ਉਹ ਅਗਾਊਂ ਜ਼ਮਾਨਤ ਦਾ ਹੱਕਦਾਰ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਅਤੇ ਮਾਨ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ।
Author: Gurbhej Singh Anandpuri
ਮੁੱਖ ਸੰਪਾਦਕ