ਜਲਾਲਾਬਾਦ ਸ਼ਹਿਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਅਚਾਨਕ ਭੇਦਭਰੇ ਹਲਾਤ ਵਿਚ ਇਕ ਚੱਲਦਾ ਮੋਟਰਸਾਈਕਲ ‘ਚ ਧਮਾਕਾ ਹੋ ਗਿਆ, ਜਿਸ ਨਾਲ ਮੋਟਰਸਾਈਕਲ ਦੇ ਚੀਥੜੇ ਉੱਡ ਗਏ ਅਤੇ ਚਾਲਕ ਵੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਜਿਸ ਨੂੰ ਸਥਾਨਕ ਲੋਕਾਂ ਵਲ਼ੋਂ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਮੌਕੇ ‘ਤੇ ਹਾਜ਼ਰ ਲੋਕਾਂ ਅਨੁਸਾਰ ਬਲਾਸਟ ਇਤਨਾ ਜ਼ਬਰਦਸਤ ਸੀ ਕਿ ਜਿਸ ਦੀ ਆਵਾਜ਼ ਬੜੀ ਦੂਰ ਦੂਰ ਤੱਕ ਸੁਣਾਈ ਦਿੱਤੀ। ਘਟਨਾ ਵਾਲੀ ਥਾਂ ‘ਤੇ ਜਾ ਕੇ ਦੇਖਿਆ ਤਾਂ ਮੋਟਰਸਾਈਕਲ ਪੂਰੀ ਤਰ੍ਹਾਂ ਖਿੱਲਰਿਆ ਪਿਆ ਸੀ।