ਪਠਾਨਕੋਟ 17 ਸਤੰਬਰ ( ਸੁਖਵਿੰਦਰ ਜੰਡੀਰ ) ਅਕਾਲੀ-ਬਸਪਾ ਗਠਜੋੜ੍ਹ ਵੱਲ਼ੋਂ ਐਲਾਨੇ ਗਏ ਉਮੀਦਵਾਰ ਰਾਜ ਕੁਮਾਰ ਗੁਪਤਾ ਨੂੰ ਵਿਧਾਨ ਸਭਾ ਵਿੱਚ ਭੇਜਣ ਲਈ ਬਸਪਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਹਲਕਾ ਸੁਜਾਨਪੁਰ ਦੇ ਪਿੰਡ ਘੋਹ ਵਿਖੇ ਨਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਚਾਰਜ਼ ਰੋਸ਼ਨ ਭਗਤ ਨੇ ਕਿਹਾ ਕਿ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਸੁਖਬੀਰ ਸਿੰਘ ਬਾਦਲ ਦੀ ਸਮੁੱਚੀ ਰਹਿਨੁਮਾਈ ਹੇਠ ਜ਼ਿਲ੍ਹਾ ਪਠਾਨਕੋਟ ਦੀਆਂ ਤਿੰਨੇ ਸੀਟਾਂ ਜਿੱਤਾ ਕੇ ਅਕਾਲੀ-ਬਸਪਾ ਗਠਜੋੜ੍ਹ ਦੀ ਝੋਲੀ ਵਿੱਚ ਪਾਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਬਸਪਾ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।