ਕੈਪ. ਅਮਰਿੰਦਰ ਨੇ ਪਾਕਿ ਨਾਲ ਜੋੜੇ ਸਿੱਧੂ ਦੇ ਤਾਰ, ਕਿਹਾ ਜੇ ਸਿੱਧੂ CM ਬਣੇ ਤਾਂ ਮੈਂ ਡਟਕੇ ਵਿਰੋਧ ਕਰਾਂਗਾ

5

ਚੰਡੀਗੜ੍ਹ 18 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ)ਪੰਜਾਬ ਦੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਣ ਮਗਰੋਂ ਉਨ੍ਹਾਂ ਬਾਹਰ ਆ ਕੇ ਪ੍ਰੈੱਸ ਕਾਨਫਰੰਸ ਵੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਸਵੇਰੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ ਕਿ ਉਹ ਅੱਜ ਸ਼ਾਮ ਅਸਤੀਫ਼ਾ ਦੇਣ ਜਾ ਰਹੇ ਹਨ। ਅਸਤੀਫ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਖ਼ਬਰ ਏਜੰਸੀ ਏਐਨਆਈ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਸਿੱਧੂ ਦਾ ਨਾਂ ਮੁੱਖ ਮੰਤਰੀ ਲਈ ਆਉਂਦਾ ਹੈ ਤਾਂ ਉਹ ਦੇਸ਼ ਦੇ ਰੱਖਿਆ ਖਾਤਰ ਇਸ ਫੈਸਲੇ ਦਾ ਵਿਰੋਧ ਕਰਨਗੇ।

ਕੈਪਟਨ ਨੇ ANI ਨਾਲ ਗੱਲਬਾਤ ਕਰਦੇ ਹੋਏ ਕਿਹਾ, “ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਫੌਜ ਮੁਖੀ ਬਾਜਵਾ ਸਿੱਧੂ ਦੇ ਯਾਰ ਹਨ। ਆਏ ਦਿਨ ਸਰਹੱਦੀ ਇਲਾਕਿਆਂ ‘ਚ ਨਸ਼ਾ ਤਸਕਰੀ, ਡ੍ਰੋਨ ਰਾਹੀਂ ਹਥਿਆਰ ਤੇ ਹੋਰ ਗਤੀਵੀਧੀਆਂ ਹੁੰਦੀਆਂ ਰਹਿੰਦੀਆਂ ਹਨ। ਅਜਿਹੇ ‘ਚ ਦੇਸ਼ ਦੇ ਸੁਰੱਖਿਆ ਅਹਿਮ ਹੈ ਤੇ ਜੇ ਸਿੱਧੂ ਦਾ ਨਾਮ ਮੁੱਖ ਮੰਤਰੀ ਲਈ ਆਉਂਦਾ ਹੈ ਤਾਂ ਮੈਂ ਇਸ ਦਾ ਵਿਰੋਧ ਕਰਾਂਗਾ।”
ਕੈਪਟਨ ਨੇ ਕਿਹਾ, “ਸਾਡਾ ਪਾਕਿਸਤਾਨ ਨਾਲ ਬਾਰਡਰ ਲਗਦਾ ਹੈ ਅਤੇ ਇਹ ਕੌਮੀ ਸੁਰੱਖਿਆ ਦਾ ਮਾਮਲਾ ਹੈ।ਸਿੱਧੂ ਇੱਕ ਅਯੋਗ ਨੇਤਾ ਹੈ।ਉਸਨੂੰ ਇੱਕ ਮੰਤਰਾਲੇ ਦਿੱਤਾ ਸੀ, ਪਰ ਉਸ ਕੋਲੋਂ ਸੱਤ ਮਹੀਨੇ ਫਾਈਲਾਂ ਹੀ ਕਲੀਅਰ ਨਹੀਂ ਹੋਈਆਂ ਜਿਸ ਮਗਰੋਂ ਉਸਨੂੰ ਮੈਂ ਬਾਹਰ ਕਰਕੇ, ਬ੍ਰਹਮ ਮੋਹਿੰਦਰਾ ਜੀ ਨੂੰ ਮੰਤਰਾਲੇ ਦੇ ਦਿੱਤਾ।ਜੋ ਵਿਅਕਤੀ ਇੱਕ ਮੰਤਰਾਲਾ ਨਹੀਂ ਚਲਾ ਸਕਦਾ ਉਹ ਪੂਰਾ ਸੂਬਾ ਕਿਵੇਂ ਚਲਾ ਸਕਦਾ ਹੈ।

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਅਧਿਕਾਰਤ ਤੌਰ ‘ਤੇ ਇਹ ਗੱਲ ਸਵੀਕਾਰ ਕਰ ਲਈ ਹੈ ਕਿ ਕਾਂਗਰਸ ਪੰਜਾਬ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੈ।

ਵਿਧਾਇਕ ਦਲ ਦੀ ਮੀਟਿੰਗ ਦੌਰਾਨ ਦੋ ਮੁੱਦਿਆ ‘ਤੇ ਬਣੀ ਸਹਿਮਤੀ, ਇਹ ਹੋ ਸਕਦੇ ਹਨ ਅਗਲੇ CM

ਪੰਜਾਬ ਕਾਂਗਰਸ ‘ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ। ਵਿਧਾਇਕ ਦਲ ਦੀ ਬੈਠਕ ‘ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ‘ਤੇ ਛੱਡ ਦਿੱਤਾ ਗਿਆ ਹੈ।

ਮਾਕਨ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਦੋ ਮਤਿਆਂ ‘ਤੇ ਸਹਿਮਤੀ ਬਣਾਈ ਗਈ ਹੈ ਪਹਿਲਾਂ ਮਤਾ ਮੇਰੇ ਵੱਲੋਂ ਪੇਸ਼ ਕੀਤਾ ਗਿਆ ਸੀ ਜਿਸ ‘ਚ ਕੈਪਟਨ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਉਥੇ ਦੂਜਾ ਮਤਾ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤਾ ਗਿਆ। ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੇ ਗਏ ਮਤਾ ‘ਚ ਕਿਹਾ ਗਿਆ ਕਿ ਮੁੱਖ ਮੰਤਰੀ ਚਿਹਰੇ ਲਈ ਕਾਂਗਰਸ ਹਾਈ ਕਮਾਂਡ ਜੋ ਵੀ ਫੈਸਲਾ ਲਵੇਗੀ ਉਹ ਸਾਨੂੰ ਮਨਜ਼ੂਰ ਹੋਵੇਗਾ।

ਕੈਪਟਨ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਪਹਿਲਾਂ ਆਊਟ ਕਿਉਂ ਹੋਏ?

1.ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਿਆ 2. ਬਹੁਤ ਸਾਰੇ ਵਿਧਾਇਕ ਅਤੇ ਮੰਤਰੀ ਅਮਰਿੰਦਰ ਸਿੰਘ ਦੇ ਵਿਰੁੱਧ ਸਨ 3. 60 ਵਿਧਾਇਕਾਂ ਨੇ ਅਸਤੀਫਾ ਦੇਣ ਦੀ ਧਮਕੀ ਦਿੱਤੀ ਸੀ 4. ਇਨ੍ਹਾਂ ਵਿਧਾਇਕਾਂ ਨੇ ਧਮਕੀ ਦਿੱਤੀ ਕਿ ਜੇਕਰ ਅਮਰਿੰਦਰ ਸਿੰਘ ਨੂੰ ਨਾ ਹਟਾਇਆ ਗਿਆ ਤਾਂ ਉਹ ‘ਆਪ’ ਵਿੱਚ ਸ਼ਾਮਲ ਹੋ ਜਾਣਗੇ 5.ਸਿੱਧੂ ਨੇ ਬਿਜਲੀ ਅਤੇ ਬੇਅਦਬੀ ਦਾ ਮੁੱਦਾ ਉਠਾਇਆ 6. ਇਸ ਤੋਂ ਇਲਾਵਾ ਸਿੱਧੂ ਨੇ ਕੈਪਟਨ ਦੀ ਕਾਰਜਸ਼ੈਲੀ ‘ਤੇ ਵੀ ਸਵਾਲ ਉਠਾਏ। 7. ਹਾਈਕਮਾਨ ਨੇ ਪਾਰਟੀ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ 8. ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾਇਆ ਗਿਆ ਸੀ ਹਾਈ ਕਮਾਂਡ ਨੇ ਵਾਅਦੇ ਪੂਰੇ ਕਰਨ ਲਈ ਕਪਤਾਨ ਦੇ ਸਾਹਮਣੇ ਇੱਕ ਸ਼ਰਤ ਰੱਖੀ ਸੀ। 9. ਕੈਪਟਨ ਨੇ ਹਾਈਕਮਾਨ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਾਇਆ 10. ਸਰਕਾਰ ਵਿਚਲੇ ਅਫਸਰਾਂ ‘ਤੇ ਮਨਮਾਨੀ ਕਰਨ ਦਾ ਦੋਸ਼ ਲਾਇਆ ਗਿਆ ਸੀ

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?
Verified by MonsterInsights