ਘਰਿ ਘਰਿ ਅੰਦਰਿ ਧਰਮਸਾਲ ਤਹਿਤ ਪਿੰਡ
ਲਿਤਰਾਂ ਜ਼ਿਲ੍ਹਾ ਜਲੰਧਰ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ “ਘਰਿ ਘਰਿ ਅੰਦਰਿ ਧਰਮਸਾਲ”ਤਹਿਤ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਸਮੂਹ ਸੰਗਤਾਂ, ਬੱਚਿਆਂ ਅਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਧਾਰਮਿਕ ਲਿਟਰੇਚਰ ਵੰਡਿਆ ਗਿਆ।
ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਹਨਾਂ ਦੀ ਬਾਣੀ ਅਤੇ ਸਿੱਖ ਵਿਰਸੇ ਸਬੰਧੀ ਵਿਚਾਰਾਂ ਦੀ ਸਾਂਝ ਪਾਈ ਅਤੇ ਧਾਰਮਿਕ ਲਿਟਰੇਚਰ ਵੰਡਿਆ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤੇ।
ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਬੱਚਿਆਂ ਅਤੇ ਪ੍ਰਬੰਧਕਾਂ ਵੀਰਾਂ ਨੂੰ ਸਮਰਪਿਤ ਲਿਟਰੇਚਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਵੰਡਿਆ ਗਿਆ।