ਜੁਗਿਆਲ ਸ਼ਾਹਪੁਰਕੰਢੀ 20 ਸਤੰਬਰ ( ਸੁਖਵਿੰਦਰ ਜੰਡੀਰ ) ਪੰਜਾਬ ਨੈਸ਼ਨਲ ਬੈਂਕ ਸ਼ਾਹਪੁਰ ਕੰਢੀ ਵਿੱਚ ਅੰਮ੍ਰਿਤ ਸ਼ਰਮਾ ਵੱਲੋਂ ਬੈਂਕ ਮੈਨੇਜਰ ਦੇ ਅਹੁਦੇ ਨੂੰ ਸੰਭਾਲਿਆ ਗਿਆ ਗੱਲਬਾਤ ਕਰਦੇ ਹੋਏ ਅੰਮ੍ਰਿਤ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਤਾਇਨਾਤ ਸਨ ਤੇ ਹੁਣ ਕੁਝ ਦਿਨ ਪਹਿਲਾਂ ਹੀ ਉਹ ਪੰਜਾਬ ਨੈਸ਼ਨਲ ਬੈਂਕ ਸ਼ਾਹਪੁਰਕੰਢੀ ਬ੍ਰਾਂਚ ਵਿਖੇ ਮੈਨੇਜਰ ਦੇ ਅਹੁਦੇ ਤੇ ਤੈਨਾਤ ਹੋਏ ਹਨ ਉਨ੍ਹਾਂ ਦੱਸਿਆ ਕਿ ਸ਼ਾਹਪੁਰਕੰਢੀ ਬੈਂਕ ਸ਼ਾਖਾ ਵਿਚ ਕੰਮ ਕਰ ਰਿਹਾ ਸਟਾਫ ਬਹੁਤ ਹੀ ਮਿਹਨਤੀ ਤੇ ਸਹਿਯੋਗੀ ਹੈ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਾਖਾ ਵਿੱਚ ਲਗਪਗ ਦੱਸ ਹਜ਼ਾਰ ਤੋਂ ਵੱਧ ਖਾਤਾਧਾਰਕਾਂ ਦੇ ਖਾਤੇ ਹਨ ਉਹਨਾ ਦਸਿਆ ਇਸ ਸ਼ਾਖਾ ਵਿੱਚ ਕੰਮ ਕਰ ਰਹੇ ਸਾਰੇ ਮੈਂਬਰਾਂ ਦੇ ਸਹਿਯੋਗ ਸਦਕਾ ਬੈਂਕ ਦੇ ਸਾਰੇ ਖਾਤਾਧਾਰਕਾਂ ਨੂੰ ਚੰਗੀਆਂ ਸਹੂਲਤਾਂ ਮਿਲ ਰਹੀਆਂ ਹਨ ਉੱਥੇ ਹੀ ਉਨ੍ਹਾਂ ਸਾਰੇ ਖਾਤਾਧਾਰਕਾਂ ਨੂੰ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਦਾ ਲਾਭ ਲੈਣ ਲਈ ਵੀ ਦੱਸਿਆ ਤੇ ਕਿਹਾ ਕਿ ਇਸ ਬਾਰੇ ਸਾਰੀ ਜਾਣਕਾਰੀ ਬੈਂਕ ਬਰਾਂਚ ਵਿੱਚ ਆ ਕੇ ਲਈ ਜਾ ਸਕਦੀ ਹੈ ਅੱਗੇ ਗੱਲਬਾਤ ਵਿਚ ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਬੈਂਕ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਕੈਂਪ ਵੀ ਲਗਾਏ ਜਾ ਰਹੇ ਹਨ ਜਿਸ ਵਿੱਚ ਬੈਂਕ ਤੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਇਆ ਜਾਂਦਾ ਹੈ ਇਸ ਮੌਕੇ ਉਨ੍ਹਾਂ ਸਾਰੇ ਖਾਤਾਧਾਰਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਖਾਤਾਧਾਰਕ ਨੂੰ ਬੈਂਕ ਪਾਸੋਂ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਸ਼ਾਖਾ ਵਿਚ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ
Author: Gurbhej Singh Anandpuri
ਮੁੱਖ ਸੰਪਾਦਕ