ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਟਰਡ ਪਲੇਨ ‘ਚ ਦਿੱਲੀ ਦੌਰੇ ‘ਤੇ ਜਾਣ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ? ਅਕਾਲੀ ਦਲ ਦਾ ਕਹਿਣਾ ਹੈ ਕਿ ਕੋਈ ਸਧਾਰਨ ਉਡਾਣਾਂ ਜਾਂ ਕਾਰਾਂ ਨਹੀਂ ਹਨ ਜਿਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਅਕਾਲੀ ਦਲ ਨੇ ਕਿਹਾ, “ਕੀ ਇਸ ਹੰਕਾਰ ਭਰੀ ਦਿਖ਼ਾਵੇਬਾਜ਼ੀ ਦਾ ਉਦੇਸ਼ ਗਾਂਧੀ ਪਰਿਵਾਰ ਦੇ ਦਿੱਲੀ ਦਰਬਾਰ ਦੇ ਸੱਭਿਆਚਾਰ ਦਾ ਪ੍ਰਚਾਰ ਕਰਨ ਲਈ ਹੈ
ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਨੇ ਵੀ ਚੰਨੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ, “ਸਹੁੰ ਚੁੱਕਣ ਤੋਂ ਦੂਜੇ ਦਿਨ ਹੀ ਨਵੇਂ ਬਣੇ ਮੁੱਖ ਮੰਤਰੀ ਨੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਸ਼ੁਰੂ ਕਰ ਦਿੱਤੀ