ਭੋਗਪਰ 23 ਸਤੰਬਰ ( ਸੁਖਵਿੰਦਰ ਜੰਡੀਰ ) ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚ ਖੰਡ ਬੱਲਾਂ ਵਿਖੇ ਪਹੁੰਚੇ ਉਹਨਾਂ ਨੇ ਡੇਰੇ ਦੇ ਮਜੂਦਾ ਗੱਦੀ ਨਸ਼ੀਨ ਸੰਤ ਨਰੰਜਣ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ, ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਰਸ਼ਨ ਕੀਤੇ, ਉਹਨਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਜੀ ਨੇ ਵੀ ਦਰਸ਼ਨ ਕੀਤੇ, ਇਸ ਤੋਂ ਇਲਾਵਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ , ਪਰਗਟ ਸਿੰਘ, ਸੁਸ਼ੀਲ ਕੁਮਾਰ, ਭੋਗਪੁਰ ਤੋਂ ਅਸ਼ਵਨ ਭੱਲਾ ਆਦਿ ਹਾਜ਼ਰ ਸਨ, ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ 101 ਏਕੜ ਜ਼ਮੀਨ ਉਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਚੇਅਰ ਸਥਾਪਤ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਡਾਕਟਰ ਅੰਬੇਡਕਰ ਨਾਮ ਉੱਤੇ ਮੈਨਜਮੈਂਟ ਕਾਲਜ ਵੀ ਖੋਲ੍ਹਿਆ ਜਾਵੇਗਾ