ਲੰਡਨ-ਬਰਤਾਨੀਆ ਪੁਲਸ ਨੇ ਭਾਰਤ ’ਚ ਸਾਲ 2009 ਵਿਚ ਪਟਿਆਲਾ ਵਿਖੇ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਦੀ ਸਾਜ਼ਿਸ਼ ਦੇ ਸ਼ੱਕ ’ਚ 3 ਬਰਤਾਨਵੀ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਇਕ ਵੱਡਾ ਫ਼ੈਸਲਾ ਕਰਾਊਨ ਪ੍ਰਾਸੀਕਿਊਸ਼ਨ ਸਰਵਿਸ (ਸੀ. ਪੀ. ਐੱਸ.) ਨੇ ਸੁਣਾਇਆ ਹੈ। ਸੀ. ਪੀ. ਐੱਸ. ਨੇ ਇਸ ਕੇਸ ’ਚ ਗ੍ਰਿਫ਼ਤਾਰ 3 ਬਰਤਾਨਵੀ ਸਿੱਖ ਨੌਜਵਾਨਾਂ ’ਤੇ ਦਰਜ ਕੇਸ ਨੂੰ ਰੱਦ ਕਰ ਦਿੱਤਾ ਹੈ।
ਭਾਰਤ ਸਰਕਾਰ ਇਹਨਾਂ 3 ਸਿੱਖ ਨੌਜਵਾਨਾਂ ਨੂੰ ਇੰਗਲੈਂਡ ਤੋਂ ਗ੍ਰਿਫਤਾਰ ਕਰਨਾ ਚਾਹੁੰਦੀ ਸੀ, ਅੱਜ CPS ( Crime Prosecution Service) ਨੇ ਉਨ੍ਹਾਂ 3 ਸਿੱਖ ਨੌਜਵਾਨਾਂ ਨੂੰ ਭਾਰਤ ਸਰਕਾਰ ਹਵਾਲੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਜਿਕਰਯੋਗ ਹੈ ਕਿ 2009 ਵਿਚ ਆਰ.ਐੱਸ.ਐੱਸ ਦੇ ਮੁਖੀ ਰੁਲਦਾ ਸਿਹੁੰ ਦਾ ਕਤਲ ਹੋਇਆ ਸੀ, ਉਸ ਕਤਲ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਜਿਹੜੇ 3 ਸਿੱਖ ਨੌਜਵਾਨ ਲੋੜੀਂਦੇ ਹਨ, ਉਹ ਅੱਜਕੱਲ੍ਹ ਇੰਗਲੈਂਡ ਵਿੱਚ ਰਹਿ ਰਹੇ ਹਨ। ਭਾਰਤ ਸਰਕਾਰ ਨੇ ਇੰਗਲੈਂਡ ਨੂੰ ਕਿਹਾ ਸੀ ਕਿ ਉਨ੍ਹਾਂ 3 ਸਿੱਖ ਨੌਜਵਾਨਾਂ ਨੂੰ ਭਾਰਤ ਡਿਪੋਟ ਕੀਤਾ ਜਾਵੇ ਪਰ ਅੱਜ ਇੰਗਲੈਂਡ ਨੇ ਉਨ੍ਹਾਂ 3 ਸਿੱਖ ਨੌਜਵਾਨਾਂ ਨੂੰ ਭਾਰਤ ਹਵਾਲੇ ਕਰਨ ਤੋਂ ਨਾਂਹ ਕਰ ਦਿੱਤੀ ਹੈ।
ਸਿੱਖ ਪੰਥ ਦੀ ਇਹ ਜਿੱਤ ਹੈ, ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਇੰਗਲੈਂਡ ਦੇ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਦੇ ਬਾਹਰ ਪ੍ਰਦਰਸ਼ਨ ਕਰ ਰਹੀਆਂ ਸਨ, ਕੁਝ ਸਮਾਂ ਪਹਿਲਾਂ ਫੈਸਲਾ ਆਇਆ ਹੈ ਅਤੇ ਸਿੱਖ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਫੈਸਲੇ ਦਾ ਸਵਾਗਤ ਕੀਤਾ।
Author: Gurbhej Singh Anandpuri
ਮੁੱਖ ਸੰਪਾਦਕ