ਚੋਲਾਂਗ 24 ਸਤੰਬਰ ( ਸੁਖਵਿੰਦਰ ਜੰਡੀਰ ) ਬਲਾਕ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ ਵਿੱਚ ਪਿਛਲੇ ਦਿਨੀਂ ਸਹੁਰਿਆਂ ਵੱਲੋਂ ਜਵਾਈ ਦਾ ਕਤਲ ਕਰਨ ਤੇ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਸੂਚਨਾ ਅਨੁਸਾਰ ਜਿਸ ਵਿੱਚ ਮਾਂ ਪੁੱਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਇਕ ਲੜਕਾ ਭਗੋੜਾ ਦੱਸਿਆ ਜਾ ਰਿਹਾ ਹੈ, ਕਤਲ ਹੋਏ ਗੁਰਿੰਦਰ ਸਿੰਘ ਲੱਕੀ ਉਸਦੇ ਪਰਿਵਾਰ ਦਾ ਕਹਿਣਾ ਹੈ ਕਿ ਭਗੌੜੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਨਾਲ ਦੇ ਅਣਪਛਾਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਗੁਰਵਿੰਦਰ ਸਿੰਘ ਲੱਕੀ ਦੇ ਪਰਿਵਾਰ ਨੂੰ ਅੱਜ ਹੌਸਲਾ ਦੇਣ ਲਈ ਮਿਸ਼ਨ ਸ਼੍ਰੋਮਣੀ ਭਗਤ ਧੰਨਾ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਜੀ ਆਪਣੀ ਪੂਰੀ ਜਥੇਬੰਦੀ ਦੇ ਨਾਲ ਪਰਿਵਾਰ ਦੇ ਕੋਲ ਪਹੁੰਚੇ ।ਬਾਬਾ ਗੁਰਦੇਵ ਸਿੰਘ ਜੀ ਨੇ ਕਿਹਾ ਕੇ ਗੁਰਵਿੰਦਰ ਸਿੰਘ ਦੀ ਹੱਤਿਆ ਬਹੁਤ ਬੇਰਹਿਮੀ ਨਾਲ ਕੀਤੀ ਗਈ ਹੈ। ਬਾਬਾ ਗੁਰਦੇਵ ਸਿੰਘ ਜੀ ਨੇ ਕਿਹਾ ਜਦੋਂ ਤਕ ਸਾਰੇ ਦੋਸ਼ੀ ਫੜੇ ਨਹੀਂ ਜਾਂਦੇ, ਉਦੋਂ ਤਕ ਅਸੀਂ ਗੁਰਿੰਦਰ ਸਿੰਘ ਲੱਕੀ ਦਾ ਦੇਹ ਸੰਸਕਾਰ ਨਹੀਂ ਕਰਾਂਗੇ।ਇਸ ਮੌਕੇ ਤੇ ਗੁਰਿੰਦਰ ਸਿੰਘ ਲੱਕੀ ਦੀ ਧਰਮ ਪਤਨੀ ਨੇ ਕਿਹਾ ਕਿ ਮੇਰੇ ਪਤੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਅਣਪਛਾਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੈਨੂੰ ਇਨਸਾਫ ਦਿਵਾਇਆ ਜਾਵੇ ,ਗੁਰਿੰਦਰ ਸਿੰਘ ਦੀ ਮਾਤਾ ਅਤੇ ਭੈਣ ਦਾ ਕਹਿਣਾ ਹੈ ਕਿ ਸਾਨੂੰ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਨਸਾਫ ਨਹੀਂ ਮਿਲਿਆ । ਉਨ੍ਹਾਂ ਕਿਹਾ ਕਿ ਅਜੇ ਤਕ ਅਣਪਛਾਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਅਣਪਛਾਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਾਨੂੰ ਇਨਸਾਫ ਦਿਵਾਇਆ ਜਾਵੇ।ਇਸ ਦੇ ਸਬੰਧ ਵਿਚ ਥਾਣਾ ਮੁਖੀ ਭੋਗਪੁਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇੱਕ ਦੋਸ਼ੀ ਗੁਰਿੰਦਰ ਸਿੰਘ ਲੱਕੀ ਦਾ ਸਾਲਾ ਹੈ ਜੋ ਅਜੇ ਤਕ ਭਗੋੜਾ ਹੈ, ਉਸ ਨੂੰ ਵੀ ਬਹੁਤ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ, ਥਾਣਾ ਮੁਖੀ ਭੋਗਪੁਰ ਨੇ ਕਿਹਾ ਕਿ ਇਸ ਨਾਲ ਸਬੰਧਤ ਜੋ ਵੀ ਦੋਸ਼ੀ ਹਨ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
Author: Gurbhej Singh Anandpuri
ਮੁੱਖ ਸੰਪਾਦਕ