ਚਨਰਜੀਤ ਚੰਨੀ ਸਰਕਾਰ ਵਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਮਹਿਕਮੇ ਵੀ ਤਕਸੀਮ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਕੋਲ ਵਿਜੀਲੈਂਸ ਵਿਭਾਗ, ਐਕਸਾਈਜ਼, ਸੈਰ ਸਪਾਟਾ ਅਤੇ ਹੋਰ ਵਿਭਾਗ ਰੱਖੇ ਹਨ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਵਿਭਾਗ ਸੌਂਪਿਆ ਗਿਆ ਹੈ ਅਤੇ ਜੇਲ ਅਤੇ ਸਹਿਕਾਰਤਾ ਵਿਭਾਗ ਵੀ ਦਿੱਤਾ ਗਿਆ ਹੈ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਸੌਂਪਿਆ ਗਿਆ ਹੈ। ਮੰਤਰੀ ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਅਤੇ ਚੋਣ ਵਿਭਾਗ ਸੌਂਪਿਆ ਗਿਆ ਹੈ। ਮਨਪ੍ਰੀਤ ਬਾਦਲ ਨੂੰ ਪਹਿਲਾਂ ਵਾਲਾ ਵਿੱਤ ਵਿਭਾਗ, ਟੈਕਸੇਸ਼ਨ ਅਤੇ ਯੋਜਨਾ ਵਿਭਾਗ ਸੌਂਪਿਆ ਗਿਆ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਮੰਤਰੀ ਅਰੁਣਾ ਚੌਧਰੀ ਨੂੰ ਰੈਵੇਨਿਊ ਅਤੇ ਕੁਦਰਤੀ ਆਫਤ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ। ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਪਾਣੀ ਸਰੋਤ, ਹਾਊਸਿੰਗ ਅਤੇ ਪੇਂਡੂ ਵਿਕਾਸ ਵਿਭਾਗ ਦਿੱਤਾ ਗਿਆ ਹੈ। ਰਾਣਾ ਗੁਰਜੀਤ ਸਿੰਘ ਨੂੰ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀ ਟ੍ਰੇਨਿੰਗ ਵਿਭਾਗ ਦਿੱਤਾ ਗਿਆ ਹੈ। ਰਜ਼ੀਆ ਸੁਲਤਾਨਾ ਨੂੰ ਵਾਟਰ ਸਪਲਾਈ, ਸੈਨੇਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਵਿਜੇ ਇੰਦਰ ਸਿੰਗਲਾ ਨੂੰ ਜਨਤਕ ਕਰਮਚਾਰੀ, ਪ੍ਰਬੰਧਕੀ ਸੁਧਾਰ ਮੰਤਰਾਲਾ, ਭਾਰਤ ਭੂਸ਼ਣ ਆਸ਼ੂ ਨੂੰ ਫੂਡ, ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰ ਮੰਤਰਾਲਾ, ਰਨਦੀਪ ਸਿੰਘ ਨਾਭਾ ਨੂੰ ਖੇਤੀ ਅਤੇ ਕਿਸਾਨ ਵੈਲਫੇਅਰ ਅਤੇ ਫੂਡ ਪ੍ਰੋਸੈਸਿੰਗ ਵਿਭਾਗ, ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆ, ਨਵੀਂ ਊਰਜਾ ਸ੍ਰੋਤ ਅਤੇ ਮੈਡੀਕਲ ਸਿੱਖਿਆ ਅਤੇ ਰਿਸਰਚ ਵਿਭਾਗ, ਸੰਗਤ ਸਿੰਘ ਗਿਲਜੀਆਂ ਨੂੰ ਜੰਗਲ, ਵਾਈਲਡ ਲਾਈਫ ਅਤੇ ਲੇਬਰ ਵਿਭਾਗ, ਪਰਗਟ ਸਿੰਘ ਨੂੰ ਸਕੂਲ ਸਿੱਖਿਆ, ਹਾਏਅਰ, ਖੇਡ ਅਤੇ ਐਨ.ਆਰ. ਆਈ. ਅਫੇਅਰ ਵਿਭਾਗ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟ੍ਰਾਂਸਪੋਰਟ ਵਿਭਾਗ ਅਤੇ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਇੰਡਸਟਰੀ ਅਤੇ ਕਾਮਰਸ, ਇਨਫਰਮੇਸ਼ਨ ਟੈਕਨਾਲੋਜੀ ਅਤੇ ਸਾਇੰਸ ਵਿਭਾਗ ਦਿੱਤਾ ਗਿਆ ਹੈ।
Author: Gurbhej Singh Anandpuri
ਮੁੱਖ ਸੰਪਾਦਕ