46 Views
ਭੋਗਪੁਰ 28 ਸਤੰਬਰ (ਸੁਖਵਿੰਦਰ ਜੰਡੀਰ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪਰ ਪ੍ਰਧਾਨ ਸਵਰਨ ਸਿੰਘ ਧੁੱਗਾ ਬਲਾਕ ਭੋਗਪੁਰ ਦੇ ਅਤੇ ਅਮਰਜੀਤ ਸਿੰਘ ਚੌਲਾਂਗ ਦੀ ਕਾਰਵਾਈ ਵਿਚ ਐਕਸੀਅਨ ਭੋਗਪੁਰ ਅਧੀਨ ਸਾਰੇ ਡਿਵੀਜ਼ਨਾਂ ਦੇ ਐਸ ਡੀ ਓ ਸਾਹਿਬ ਦੀ ਹਾਜ਼ਰੀ ਵਿਚ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਪਿੰਡਾਂ ਵਿੱਚ ਲੱਗਣ ਵਾਲੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕੀਤਾ ਗਿਆ ਹੈ ਅਤੇ ਬੇਨਤੀ ਕੀਤੀ ਗਈ ਹੈ ਕਿ ਸਾਡੇ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਾ ਲਗਾਏ ਜਾਣ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਵਿਰੋਧ ਕੀਤਾ ਜਾਵੇਗਾ।ਇਸ ਦੇ ਵਿਰੋਧ ਵਿਚ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਬਿਜਲੀ ਬੋਰਡ ਇਸ ਦਾ ਜ਼ਿੰਮੇਵਾਰ ਹੋਵੇਗਾ ਇਸ ਮੌਕੇ ਤੇ ਸਵਰਨ ਸਿੰਘ ਧੁੱਗਾ,ਅਮਰਜੀਤ ਸਿੰਘ ਚੌਲਾਂਗ,ਸੁਖਜਿੰਦਰ ਸਿੰਘ,ਤਰਸੇਮ ਸਿੰਘ,ਜੈਮਲ ਸਿੰਘ,ਗੁਰਜੀਤ ਸਿੰਘ,ਇੰਦਰਜੀਤ ਸਿੰਘਆਦਿ ਸ਼ਾਮਲ ਸਨ।
Author: Gurbhej Singh Anandpuri
ਮੁੱਖ ਸੰਪਾਦਕ