ਜੁਗਿਆਲ 3 ਅਕਤੂਬਰ ( ਸੁਖਵਿੰਦਰ ਜੰਡੀਰ ) ਗ਼ਰੀਬ ਤੇ ਬੇਘਰ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਹੂਲਤ ਪੰਜ ਪੰਜ ਮਰਲੇ ਪਲਾਟਾਂ ਲਈ ਇਕ ਕੈਂਪ ਪਿੰਡ ਦੀ ਸਰਪੰਚ ਸੁਸ਼ਮਾ ਦੇਵੀ ਦੀ ਅਗਵਾਈ ਵਿੱਚ ਲਗਾਇਆ ਗਿਆ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਬਬਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜੋ ਗਰੀਬ ਤੇ ਬੇਸਹਾਰਾ ਲੋਕਾਂ ਲਈ ਪੰਜ ਪੰਜ ਮਰਲੇ ਦੇਣ ਲਈ ਕਿਹਾ ਗਿਆ ਹੈ ਉਸ ਦੇ ਤਹਿਤ ਅੱਜ ਪਿੰਡ ਅਡਿਆਲ ਵਿੱਚ ਇਹ ਕੈਂਪ ਲਗਾਇਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਪਿੰਡ ਦੇ ਗਰੀਬ ਤੇ ਬੇਸਹਾਰਾ ਲੋਕ ਜਿਨ੍ਹਾਂ ਕੋਲ ਰਹਿਣ ਲਈ ਘਰ ਜਾਂ ਜ਼ਮੀਨ ਨਹੀਂ ਹੈ ਉਨ੍ਹਾਂ ਨੂੰ ਪੰਜ ਪੰਜ ਮਰਲੇ ਪਲਾਟ ਦੇਣ ਲਈ ਪੰਚਾਇਤ ਵਿੱਚ ਮਤਾ ਪਾਸ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਮਤੇ ਵਿੱਚ ਪਿੰਡ ਚ ਰਹਿਣ ਵਾਲੇ ਉਨ੍ਹਾਂ ਲੋਕਾਂ ਨੂੰ ਰੱਖਿਆ ਗਿਆ ਹੈ ਜਿਨ੍ਹਾਂ ਕੋਲ ਰਹਿਣ ਲਈ ਘਰ ਨਹੀਂ ਹਨ ਜਾਂ ਜੋ ਬਹੁਤ ਹੀ ਗ਼ਰੀਬ ਹਨ ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਇਹ ਮਤਾ ਪਾਸ ਕਰ ਅੱਗੇ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਇਨ੍ਹਾਂ ਗ਼ਰੀਬ ਤੇ ਬੇਘਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਇਨ੍ਹਾਂ ਲੋਕਾਂ ਨੂੰ ਇਸ ਸਕੀਮ ਦਾ ਲਾਭ ਜਲਦ ਹੀ ਦਿਵਾਉਣਗੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਫੁੱਲ ਥੋੜ੍ਹੇ ਸਮੇਂ ਵਿੱਚ ਹੀ ਲਏ ਗਏ ਫ਼ੈਸਲੇ ਲੋਕਾਂ ਦੇ ਹਿੱਤ ਲਈ ਹਨ ਇਸ ਮੌਕੇ ਉਥੇ ਪਿੰਡ ਵਾਸੀਆਂ ਦੇ ਨਾਲ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ