ਕਰਤਾਰਪੁਰ 5 ਅਕਤੂਬਰ (ਭੁਪਿੰਦਰ ਸਿੰਘ ਮਾਹੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ ਸਮੈਸਟਰ ਦੂਜਾ ਅਤੇ ਬੀ.ਸੀ.ਏ ਸਮੈਸਟਰ ਸਮੈਸਟਰ ਛੇਵਾਂ ਤੇ ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ| ਬੀ.ਸੀ.ਏ ਸਮੈਸਟਰ ਛੇਵਾਂ ਵਿਚ ਮਨਪ੍ਰੀਤ ਸਿੰਘ ਨੇ 92.4 ਫੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਮਨਦੀਸ਼ ਕੌਰ ਨੇ 86.6 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਗੁਰਲੀਨ ਸਿੰਘ ਨੇ 86.4 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਅਤੇ ਬੀ.ਸੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀ ਲਵਿਸ਼ ਹਾਂਡਾ ਨੇ 80.5 ਫੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 79.7 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਅਮਨਦੀਪ ਕੌਰ ਨੇ 78 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਅਤੇ ਡੀ.ਸੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀ ਮੰਨਤਪਾਲ ਸਿੰਘ ਨੇ 83 ਫੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਇੰਦਰਵੀਰ ਸਿੰਘ ਨੇ 82 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਸਿਮਰਵੀਰ ਕੌਰ ਨੇ 81 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਮਨਦੀਪ ਹੀਰਾ, ਡਾ ਸੁਚੇਤਾ ਰਾਣੀ, ਪ੍ਰੋ. ਕਮਲੇਸ਼ ਰਾਣੀ, ਡਾ. ਕਮਲਜੀਤ ਸਿੰਘ, ਪ੍ਰੋ. ਜਗਦੀਪ ਕੌਰ, ਪ੍ਰੋ. ਕਰਨਵੀਰ ਕੌਰ, ਪ੍ਰੋ. ਜਗਤੇਸ਼ਵਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।
Author: Gurbhej Singh Anandpuri
ਮੁੱਖ ਸੰਪਾਦਕ