ਕਰਤਾਰਪੁਰ 5 ਅਕਤੂਬਰ (ਭੁਪਿੰਦਰ ਸਿੰਘ ਮਾਹੀ): ਕੈਪਟਨ ਤੌਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਨਣ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਹਰੇਕ ਵਿਭਾਗ ਦੇ ਵਿੱਚ ਵੱਡੇ ਪੱਧਰ ਤੇ ਅਦਲਾ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੂੰ ਝਟਕਾ ਦਿੰਦਿਆਂ ਕਰਤਾਰਪੁਰ ਸ਼ਹਿਰ ਦੇ ਵਸਨੀਕ ਸ਼੍ਰੀ ਨਿਤਿਨ ਅਗਰਵਾਲ ਨੂੰ ਨਗਰ ਸੁਧਾਰ ਟਰੱਸਟ ਕਰਤਾਰਪੁਰ ਦਾ ਨਵਾਂ ਚੇਅਰਮੈਨ ਥਾਪਿਆ ਗਿਆ। ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦਾ ਚਾਰਜ ਲੈਂਦਿਆਂ ਹੋਇਆਂ ਨਿਤਿਨ ਅਗਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਦਾ ਤਨਦੇਹੀ ਅਤੇ ਈਮਾਨਦਾਰੀ ਨਾਲ ਪਾਲਣ ਕਰਨਗੇ ਅਤੇ ਇੰਪਰੂਵਮੈਂਟ ਟਰੱਸਟ ਦੀ ਵਸਨੀਕਾਂ ਨੂੰ ਜੋ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਦਾ ਜਲਦ ਅਤੇ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ।ਇਸ ਮੌਕੇ ਉਨ੍ਹਾਂ ਸਮੂਹ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ।
ਇਸ ਮੌਕੇ ਨਗਰ ਕੌਂਸਲ ਕਰਤਾਰਪੁਰ ਦੇ ਪ੍ਰਧਾਨ ਪ੍ਰਿੰਸ ਅਰੋੜਾ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਅਗਰਵਾਲ, ਸੁਰਜੀਤ ਸਿੰਘ ਵਾਲੀਆ, ਵਿਜੇ ਅਗਰਵਾਲ, ਪ੍ਰਦੀਪ ਅਗਰਵਾਲ, ਪਿੰਚੂ ਸਿੰਗਲਾ, ਰਜਨੀਸ਼ ਸੂਦ ਪ੍ਰਧਾਨ ਲਾਇਨ ਕਲੱਬ ਕਰਤਾਰਪੁਰ, ਬੋਧ ਪ੍ਰਕਾਸ਼ ਸਾਹਨੀ, ਅਨੀਸ਼ ਅਗਰਵਾਲ, ਸੋਰਭ ਗੁਪਤਾ, ਨਵੀਨ ਜੈਨ, ਸਮੀਰ ਲੁਬਾਣਾ, ਆਦਿ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ