ਸ਼ਾਹਪੁਰ ਕੰਢੀ 7 ਅਕਤੂਬਰ (ਸੁਖਵਿੰਦਰ ਜੰਡੀਰ) ਅਨੁਸੂਚਿਤ ਜਾਤੀਆਂ ਅਤੇ ਪੱਛੜ੍ਹੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ (ਰਜਿ:) ਦਾ ਇਕ ਵਫ਼ਦ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਦੀ ਅਗਵਾਈ ਵਿੱਚ ਮਾਨਯੋਗ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਨੂੰ ਮਿਲਿਆ ਤੇ ਵਫ਼ਦ ਵੱਲੋਂ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਬਣਨ ‘ਤੇ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ‘ਤੇ ਸਮਾਜ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਲੋਕਾਂ ਦੀਆਂ ਮੰਗਾਂ ਬਾਰੇ ਫੈਡਰੇਸ਼ਨ ਆਗੂਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਜਿਸ ਵਿੱਚ ਅਹਿਮ ਮੰਗ ਸੰਵਿਧਾਨ ਦੀ 85 ਵੀਂ ਸੋਧ ਨੂੰ ਲਾਗੂ ਕਰਨਾ, ਪ੍ਰਸ਼ੋਨਲ ਵਿਭਾਗ ਪੰਜਾਬ ਵੱਲੋਂ 10-10-14 ਦਾ ਗ਼ੈਰ-ਸੰਵਿਧਾਨਿਕ ਜਾਰੀ ਪੱਤਰ ਨੂੰ ਰੱਦ ਕਰਵਾਉਣਾ, ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਬਾਰੇ ਵੀ ਗੱਲਬਾਤ ਕੀਤੀ ਗਈ। ਰਾਜ ਕੁਮਾਰ ਵੇਰਕਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਤੁਹਾਡੇ ਸਾਰੇ ਮਸਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦੀ ਹੀ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਤੇ ਪ੍ਰੋਫੈਡਰੇਸ਼ਨ ਦੇ ਸੂਬਾ ਸਕੱਤਰ ਜਨਰਲ ਲਖਵਿੰਦਰ ਸਿੰਘ, ਸੂਬਾ ਪ੍ਰੈਸ ਸਕੱਤਰ ਰਮੇਸ਼ ਕੁਮਾਰ ਸਹੋਤਾ ਤਲਵਾੜਾ, ਯੂ.ਟੀ, ਚੰਡੀਗੜ੍ਹ ਦੇ ਪ੍ਰਧਾਨ ਜਗਦੇਵ ਕੌਲ, ਸਾਬਕਾ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਸੋਹਣ ਲਾਲ, ਬਲਵਿੰਦਰ ਸਿੰਘ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ