ਬਰਗਾੜੀ 7 ਅਕਤੂਬਰ (ਨਜ਼ਰਾਨਾ ਨਿਊਜ਼ ਨੈੱਟਵਰਕ)2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚਲ ਰਿਹਾ ਹੈ।
ਅੱਜ ਜ਼ਿਲ੍ਹਾ (ਫਿਰੋਜ਼ਪੁਰ)ਦੇ ਇਹਨਾ 6 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ ਜਥੇ ਦੀ ਅਗਵਾਈ ਮੋਹਨ ਸਿੰਘ ਨਿਅਜੀਆਂ ,ਗੁਰਦੇਵ ਸਿੰਘ,ਮਹਿਤਾਬ ਸਿੰਘ, ਕਸ਼ਮੀਰ ਸਿੰਘ, ਜੰਗੀਰ ਸਿੰਘ, ਕਸ਼ਮੀਰ ਸਿੰਘ ਨੇ ਕੀਤੀ ਅਤੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਰਵਾਨਾ ਕਰਦੇ ਹੋਏ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ, ਤਜਿੰਦਰ ਸਿੰਘ ਦਿਉਲ ਮੀਤ ਪ੍ਰਧਾਨ ਯੂਥ ਵਿੰਗ ਫਿਰੋਜ਼ਪੁਰ, ਇਕਬਾਲ ਸਿੰਘ ਗੁਰੂ ਹਰਸਹਾਏ, ਸੁਰਜੀਤ ਸਿੰਘ ਰਕਨਾਬੇਗੂ, ਗੁਰਮੀਤ ਸਿੰਘ ਕੋਹਰਸਿੰਘ ਵਾਲਾ,ਪਰਮਜੀਤ ਸਿੰਘ,ਨਛੱਤਰ ਸਿੰਘ,ਪ੍ਰਿਥੀਪਾਲ ਸਿੰਘ,ਸੁਖਵਿੰਦਰ ਸਿੰਘ,ਡਾ ਬਲਵੀਰ ਸਿੰਘ ਸਰਾਵਾਂ,ਇਕਬਾਲ ਸਿੰਘ,ਬਲਵੀਰ ਸਿੰਘ, ਬਲਵੀਰ ਸਿੰਘ ਯੂ ਪੀ ਵਾਲੇ,ਜਗਜੀਤ ਸਿੰਘ ਦਫਤਰ ਸਕੱਤਰ ਜ਼ਿਲਾ ਫਿਰੋਜ਼ਪੁਰ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਬਰਗਾੜੀ,ਗੁਰਭਿੰਦਰ ਸਿੰਘ ਬਰਗਾੜੀ,ਮਾਸਟਰ ਸੁਖਰਾਜ ਸਿੰਘ ਮੁਕਤਸਰ ਸਾਹਿਬ,ਰਣਦੀਪ ਸਿੰਘ ਸੰਧੂ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸਚੁੱਜੇ ਢੰਗ ਨਾਲ ਨਿਭਾਈ
,ਜਥੇਦਾਰ ਦਰਸਨ ਸਿੰਘ ਦਲੇਰ ਕੋਟਲੀ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।।
Author: Gurbhej Singh Anandpuri
ਮੁੱਖ ਸੰਪਾਦਕ