ਭੋਗਪੁਰ 7 ਅਕਤੂਬਰ (ਸੁਖਵਿੰਦਰ ਜੰਡੀਰ)ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 552 ਸਾਲਾ ਪ੍ਰਕਾਸ਼ ਪੁਰਬ ਅਤੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ 527 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ 5 ਵਾਂ ਮਹਾਨ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਪੂਬੋਵਾਲ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਤੋਂ ਡਰੋਲੀ ਖੁਰਦ ਨੇੜੇ ਆਦਮਪੁਰ ਤੱਕ ਸਜਾਇਆ ਗਿਆ। ਇਹ ਨਗਰ ਕੀਰਤਨ ਸੰਤ ਸੰਤੋਸ਼ ਦਾਸ ਜੀ ਤੇ ਬਾਬਾ ਪਰਮਿੰਦਰ ਸਿੰਘ ਜੀ ਦੀ ਅਗਵਾਈ ‘ਚ ਪੂਬੋਵਾਲ ਹਿਮਾਚਲ ਪ੍ਰਦੇਸ਼ ਤੋਂ ਚੱਲ ਕੇ ਜੈਜੋਂ, ਮਾਹਿਲਪੁਰ, ਬਘੋਰੇ, ਚੱਬੇਵਾਲ, ਹੁਸ਼ਿਆਰਪੁਰ, ਨਸਰਾਲਾ, ਮਡਿਆਲਾਂ, ਕਠਾਰ, ਆਦਮਪੁਰ ਤੋਂ ਹੁੰਦਾ ਹੋਇਆ ਪਿੰਡ ਡਰੋਲੀ ਵਿਖੇ ਪਹੁੰਚਿਆ। ਨਗਰ ਕੀਰਤਨ ਵਿੱਚ ਵੱਖ ਵੱਖ ਕੀਰਤਨੀ ਜਥਿਆਂ , ਕਥਾਵਾਚਕਾਂ, ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਲਗਵਾਈਆਂ ਅਤੇ ਵੱਖ ਵੱਖ ਥਾਵਾਂ ਤੇ ਸਮੂਹ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਇਸ ਮੌਕੇ ਭਾਈ ਮਨਜਿੰਦਰ ਸਿੰਘ ਜੀ ਹਰਿ ਰਾਏਪੁਰ, ਬਾਬਾ ਜਗਦੀਸ਼ ਦਾਸ ਜੀ, ਨਵਕਰਨ ਕਲਸੀ, ਫੁਮਣ ਸਿੰਘ, ਅਮਰੀਕ ਸਿੰਘ, ਪਾਖਰ ਸਿੰਘ, ਗੁਰਪ੍ਰੀਤ ਸਿੰਘ ਹੋਰ ਆਦਿ ਸ਼ਾਮਿਲ ਸਨ।
Author: Gurbhej Singh Anandpuri
ਮੁੱਖ ਸੰਪਾਦਕ