ਯੂ.ਪੀ 7 ਅਕਤੂਬਰ (ਬਿਊਰੋ ਰਿਪੋਰਟ)ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਸਬੰਧੀ ਅੱਜ ਕੇਂਦਰੀ ਸੂਬਾ ਗ੍ਰਹਿ ਮੰਤਰੀ ਅਜੈ ਮਿਸ਼ਰ ਦੇ ਘਰ ਦੇ ਬਾਹਰ ਪੁਲਿਸ ਨੇ ਨੋਟਿਸ ਚਿਪਕਾ ਦਿੱਤਾ ਹੈ ਇਸ ਨੋਟਿਸ ‘ਚ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰ ਨੂੰ ਕੱਲ੍ਹ ਸਵੇਰੇ 10 ਵਜੇ ਤੱਕ ਕਰਾਈਮ ਬ੍ਰਾਂਚ ‘ਚ ਪੁੱਛਗਿੱਛ ਲਈ ਸੱਦਿਆ ਗਿਆ ਹੈ।
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਹੁਣ ਤੱਕ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਤੇ 3 ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ ਹੈ ਲਵ ਕੁਸ਼ ਤੇ ਆਸ਼ੀਸ ਪਾਂਡੇ ਗਿ੍ਰਫ਼ਤਾਰ ਕੀਤੇ ਗਏ ਹਨ ਆਸ਼ੀਸ਼ ਮਿਸ਼ਰਾ ਦੀ ਗਿ੍ਰਫਤਾਰੀ ਲਈ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ ਉਮੀਦ ਹੈ ਛੇਤੀ ਹੀ ਆਸ਼ੀਸ਼ ਮਿਸ਼ਰਾ ਵੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ।
ਲਖੀਮਪੁਰ ਹਿੰਸਾ ਦੇ ਮਾਮਲੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਕਟਹਿਰੇ ‘ਚ ਖੜਾ ਕਰ ਦਿੱਤਾ ਹੈ। ਕੋਰਟ ਨੇ ਸਰਕਾਰ ਨੂੰ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਕੱਲ੍ਹ ਤੱਕ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ ਕਿ ਜਿਹੜੇ ਵਿਅਕਤੀਆਂ ਖਿਲਾਫ਼ ਆਈਆਈਆਰ ਦਰਜ ਕੀਤੀ ਗਈ ਹੈ ਉਹ ਗਿ੍ਰਫ਼ਤਾਰ ਕੀਤੇ ਜਾ ਨਹੀਂ?
Author: Gurbhej Singh Anandpuri
ਮੁੱਖ ਸੰਪਾਦਕ