ਭੁੱਲ ਸੁਧਾਰ ਰੈਲੀ ‘ਚ ਸੁਖਬੀਰ ਦਾ ਵੱਡਾ ਐਲਾਨ,ਸਰਕਾਰ ਬਣਨ ਤੇ ਬਣਾਇਆ ਜਾਵੇਗਾ ਬਾਬੂ ਕਾਸ਼ੀ ਰਾਮ ਦੇ ਨਾਮ ਤੇ ਮੈਡੀਕਲ ਕਾਲਜ

13

ਜਲੰਧਰ/ਆਦਮਪੁਰ 9 ਅਕਤੂਬਰ (ਮਨਪ੍ਰੀਤ ਕੌਰ) ਜਲੰਧਰ ਵਿਖੇ ਡੀ. ਏ. ਵੀ. ਯੂਨੀਵਰਸਿਟੀ ਨੇੜੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਵੱਲੋਂ ਗਰੀਬਾਂ ਦੇ ਮਸੀਹਾ ਸਾਹਿਬ ਕਾਂਸੀ ਰਾਮ ਜੀ ਦੀ ਬਰਸੀ ਮੌਕੇ ਅੱਜ ਭੁੱਲ ਸੁਧਾਰ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਰਧਾ ਦੇ ਫੁੱਲ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਦਲ ਅਤੇ ਬਸਪਾ ਦੀ ਸਮੂਚੀ ਲੀਡਰਸ਼ਿਪ ਪਹੁੰਚੀ।

ਅਕਾਲੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਜਿੰਨੀਆਂ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਬਾਦਲ ਸਰਕਾਰ ਵੇਲੇ ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਦਾ ਸਿਧਾਂਤ ਇਕੋ ਜਿਹਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੋਆਬੇ ‘ਚ ਕਾਂਸ਼ੀ ਰਾਮ ਜੀ ਦੇ ਨਾਂ ‘ਤੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਕਿਹਾ ਕਿ ਕਾਂਗਰਸ ਸਕਕਾਰ ਨੇ ਤਾਂ ਸਿਰਫ਼ ਆਪਣੀ ਹੀ ਗ਼ਰੀਬੀ ਖ਼ਤਮ ਕੀਤੀ ਹੈ। ਕਾਂਗਰਸ ਨੇ ਗ਼ਰੀਬਾਂ ਦੇ ਨਾਂ ‘ਤੇ ਵੋਟਾਂ ਲਈਆਂ ਹਨ ਪਰ ਗ਼ਰੀਬਾਂ ਦੀ ਬਾਂਹ ਨਹੀਂ ਫੜੀ। ਮੁੱਖ ਮੰਤਰੀ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਸਿਰਫ਼ ਚਰਨਜੀਤ ਸਿੰਘ ਚੰਨੀ ਨੂੰ ਟੈਂਪਰੇਰੀ ਤੌਰ ‘ਤੇ ਚਾਰਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਤਾਂ ਡੀ. ਜੀ. ਪੀ. ਵੀ ਚੰਨੀ ਸਾਬ੍ਹ ਆਪਣੀ ਮਰਜੀ ਨਾਲ ਨਹੀਂ ਲਗਾ ਸਕਦਾ, ਸਿੱਧੂ ਦੇ ਹੱਥ ‘ਚ ਹੀ ਸਾਰਾ ਕੰਟਰੋਲ ਹੈ।
ਇਸ ਮੌਕੇ ਬਸਪਾ ਦੇ ਪੰਜਾਬ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਦੀ ਵਾਇਲ ਹੋਈ ਵੀਡੀਓ ਸਬੰਧੀ ਬੋਲਦੇ ਹੋਏ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ‘ਤੇ ਨਵਜੋਤ ਸਿੰਘ ਸਿੱਧੂ ਨੂੰ ਇਤਰਾਜ਼ ਹੈ।

ਰੈਲੀ ਤੋਂ ਬਾਅਦ ਸੁਖਬੀਰ ਬਾਦਲ ਸੀਨੀਅਰ ਅਕਾਲੀ ਨੇਤਾ ਸ.ਦਲਬੀਰ ਸਿੰਘ ਧੀਰੋਵਾਲ ਦੇ ਘਰ ਗਏ ਅਤੇ ਉਹਨਾਂ ਦਾ ਹਾਲ ਚਾਲ ਪੁੱਛਿਆ ।ਜਥੇਦਾਰ ਧੀਰੋਵਾਲ ਦੇ ਪਰਿਵਾਰਕ ਮੈਂਬਰਾਂ ਨੇ ਸੁਖਬੀਰ ਬਾਦਲ, ਸ.ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਵਨ ਟੀਨੂੰ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ ।ਸੁਖਬੀਰ ਬਾਦਲ ਨੇ ਜਥੇਦਾਰ ਧੀਰੋਵਾਲ ਨਾਲ ਥੋੜ੍ਹਾ ਸਮਾਂ ਬੰਦ ਕਮਰਾ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਰਾਜਨੀਤਿਕ ਹਾਲਤਾਂ ਬਾਰੇ ਚਰਚਾ ਕੀਤੀ

ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।ਕਿਸਾਨਾ ਨੇ ਸੁਖਬੀਰ ਬਾਦਲ ਤੇ ਜੁੱਤੀ ਵੀ ਸੁੱਟੀ।ਦਰਅਸਲ, ਡੀਏਵੀ ਯੂਨੀਵਰਸਿਟੀ ਨੇੜੇ ਸ਼ਨੀਵਾਰ ਦੀ ਰੈਲੀ ਤੋਂ ਪਹਿਲਾਂ ਹੀ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਸ਼ੁਰੂ ਕਰ ਦਿੱਤਾ।ਵੱਡੀ ਗਿਣਤੀ ਵਿੱਚ ਕਿਸਾਨ ਪਠਾਨਕੋਟ ਚੌਕ ਵਿੱਚ ਇਕੱਠੇ ਹੋ ਕੇ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਨੇ ਸੁਖਬੀਰ ਬਾਦਲ ਦੀ ਰੈਲੀ ‘ਤੇ ਜੁੱਤੀ ਵੀ ਸੁੱਟੀ ਜਦੋਂ ਉਹ ਉੱਥੋਂ ਲੰਘੇ ਸੀ।

ਸੜਕ ਦੇ ਕਿਨਾਰੇ ਖੜ੍ਹੇ ਕਿਸਾਨਾਂ ਵੱਲੋਂ ਸੁੱਟੀ ਗਈ ਜੁੱਤੀ ਉਨ੍ਹਾਂ ਦੀ ਕਾਰ ਦੇ ਟਾਇਰ ‘ਤੇ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਅਤੇ ਸੁਖਬੀਰ ਦੇ ਕਾਫਲੇ ਨੂੰ ਉਥੋਂ ਬਾਹਰ ਕੱਢਿਆ।ਮੌਕੇ ‘ਤੇ ਪੁਲਿਸ ਫੋਰਸ ਵੀ ਤਾਇਨਾਤ ਸੀ।ਇਸ ਦੌਰਾਨ ਪਠਾਨਕੋਟ ਚੌਕ ‘ਤੇ ਟ੍ਰੈਫਿਕ ਜਾਮ ਹੋਣ ਕਾਰਨ ਉਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?
Verified by MonsterInsights