ਭੋਗਪੁਰ 9 ਅਕਤੂਬਰ (ਸੁਖਵਿੰਦਰ ਜੰਡੀਰ) ਕਿਸਾਨ ਜਥੇਬੰਦੀਆਂ ਨੇ ਕਿਸ਼ਨਗੜ੍ਹ ਚੌਕ ਵਿਚ ਅਕਾਲੀ-ਬਸਪਾ ਦੀ ਹੋ ਰਹੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ । ਮੌਕੇ ਤੇ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਨੌਜਵਾਨਾਂ ਨੇ ਕਿਹਾ ਕੇ ਸਾਡੇ ਵਲੋਂ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਦਾ ਕੋਈ ਵੀ ਵਿਰੋਧ ਨਹੀਂ ਹੈ। ਉਨ੍ਹਾਂ ਕਿਹਾ ਅਸੀਂ ਸਿਆਸੀ ਪਾਰਟੀਆਂ ਵੱਲੋਂ ਖੇਡੀਆਂ ਜਾ ਰਹੀਆਂ ਚਾਲਾਂ ਦਾ ਵਿਰੋਧ ਕਰਦੇ ਹਾਂ ਉਨਾਂ ਕਿਹਾ ਕਿ ਇਸ ਵਕਤ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ, ਕਿਸਾਨਾ ਦੀ ਸ਼ਰੇਆਮ ਗੱਡੀਆਂ ਥੱਲੇ ਦੇ ਕੇ ਹੱਤਿਆ ਕੀਤੀ ਗਈ ਹੈ ਕਿਸਾਨਾਂ ਤੇ ਜ਼ੁਲਮ ਕੀਤੇ ਜਾ ਰਹੇ ਹਨ ਇਕ ਸਾਲ ਤੋਂ ਉੱਪਰ ਹੋ ਗਿਆ ਹੈ ਕਿਸਾਨਾਂ ਨੂੰ ਸੜਕਾਂ ਉੱਤੇ ਬੈਠਿਆਂ, ਕੋਈ ਬਾਤ ਨਹੀਂ ਪੁੱਛ ਰਿਹਾ, ਉਨ੍ਹਾਂ ਕਿਹਾ ਇਸ ਵਕਤ ਸਾਨੂੰ ਰੈਲੀਆਂ ਨਹੀਂ ਸ਼ੋਭਦੀਆਂ। ਕਿਸਾਨਾਂ ਨਾਲ ਇਕਜੁੱਟ ਹੋ ਕੇ ਖੜ੍ਹਨ ਦੀ ਲੋੜ ਹੈ।ਓਨਾਂ ਕਿਹਾ ਕਿ ਅਸੀਂ ਸਾਰੀਆਂ ਹੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦਾ ਵਿਰੋਧ ਕਰਦੇ ਹਾਂ , ਇਸ ਮੌਕੇ ਤੇ ਸਾਰੇ ਇਲਾਕੇ ਦੇ ਨੌਜਵਾਨ ਕਿਸਾਨ ਆਦਿ ਹਾਜ਼ਰ ਹੋਏ ਸਨ ।
Author: Gurbhej Singh Anandpuri
ਮੁੱਖ ਸੰਪਾਦਕ