ਕਪੂਰਥਲਾ: ਕਪੂਰਥਲਾ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਦੱਸ ਦੇਈਏ ਕਿ ਇਸ ਮੌਕੇ ਉਹ ਉਨ੍ਹਾਂ ਦੇ ਘਰ ਪਹੁੰਚੇ ਸਨ। ਇਸ ਦੌਰਾਨ ਕੈਪਟਨ ਹਰਮਿੰਦਰ ਨੇ ਰਾਣਾ ਗੁਰਜੀਤ ਨੂੰ ਮੰਤਰੀ ਬਣਨ ‘ਤੇ ਵਧਾਈ ਦਿੱਤੀ।
ਦੱਸ ਦੇਈਏ ਕਿ ਕੈਪਟਨ ਹਰਮਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ।ਦਰਅਸਲ, ਇਸ ਮੀਟਿੰਗ ਤੋਂ ਬਹੁਤ ਸਾਰੇ ਰਾਜਨੀਤਿਕ ਅਰਥ ਕੱਡੇ ਜਾ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਹਰਮਿੰਦਰ ਨੇ ਇਸ ਮੀਟਿੰਗ ਬਾਰੇ ਦੱਸਿਆ ਕਿ ਉਹ ਰਾਣਾ ਗੁਰਜੀਤ ਸਿੰਘ ਨੂੰ ਆਪਣਾ ਸਿਆਸੀ ਗੁਰੂ ਮੰਨਦੇ ਹਨ। ਮੇਰਾ ਉਨ੍ਹਾਂ ਦੇ ਨਾਲ ਲਗਭਗ 20 ਸਾਲਾਂ ਤੋਂ ਪਰਿਵਾਰਕ ਰਿਸ਼ਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਰਮਨਜੀਤ ਸਿੰਘ ਸਿੱਕੀ, ਲਾਡੀ ਸ਼ੇਰੋਵਾਲੀਆ, ਰਿੰਕੂ ਆਦਿ ਰਾਣਾ ਨਾਲ ਕੰਮ ਕਰਕੇ ਵਿਧਾਇਕ ਬਣੇ ਹਨ।ਰਾਣਾ ਨੇ ਹੀ ਉਨ੍ਹਾਂ ਨੂੰ ਰਾਜਨੀਤੀ ਵਿੱਚ ਲਿਆਂਦਾ ਹੈ। ਇਸ ਦੇ ਨਾਲ ਹੀ ਰਾਣਾ ਗੁਰਜੀਤ ਦਾ ਕਹਿਣਾ ਹੈ ਕਿ ਕ੍ਰਾਸ ਪਾਰਟੀ ਲਾਈਨ ਰਿਸ਼ਤੇ ਹੋਣੇ ਚਾਹੀਦੇ ਹਨ। ਕੈਪਟਨ ਹਰਮਿੰਦਰ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ। ਇਸ ਮੀਟਿੰਗ ਦੀ ਕੋਈ ਰਾਜਨੀਤਕ ਮਹੱਤਤਾ ਨਹੀਂ ਹੈ।