Home » ਅਪਰਾਧ » ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲਿਆਉਣ ਲਈ 13 ਹੋਰ ਨਾਜਾਇਜ਼ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ

ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲਿਆਉਣ ਲਈ 13 ਹੋਰ ਨਾਜਾਇਜ਼ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ

38 Views

ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ।
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ‘ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, ਆਰ.ਐਸ. ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਅਤੇ ਨੌਰਦਨ ਦੀ ਇੱਕ-ਇੱਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗ਼ੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲੈ ਕੇ ਆਉਣ ਲਈ ਹੀ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪਰੇਟਰਾਂ ‘ਤੇ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਮੰਤਰੀ ਨੇ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਉਹ ਅਪਣਾ ਬਣਦਾ ਟੈਕਸ ਛੇਤੀ ਤੋਂ ਛੇਤੀ ਭਰ ਦੇਣ ਅਤੇ ਵਾਹਨ ਦੇ ਕਾਗ਼ਜ਼ਾਤ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?