ਪ ਭੋਗਪੁਰ 13 ਅਕਤੂਬਰ (ਸੁਖਵਿੰਦਰ ਜੰਡੀਰ) ਭੋਗਪੁਰ ਦੇ 6 ਨੰਬਰ ਵਾਰਡ ਡੇਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਵਿਖੇ ਕੀਰਤਨ ਦਰਬਾਰ ਸਜਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ, ਕੀਰਤਨੀ ਜਥਾ ਦਮਦਮੀ ਟਕਸਾਲ ਭਾਈ ਸੁਖਦੇਵ ਸਿੰਘ ਜੀ ਖਾਲਸਾ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ ਅਤੇ ਬਾਬਾ ਦੀਪ ਸਿੰਘ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ, ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਮੇਨ ਡੇਰਾ ਜੋ ਕੇ ਪਿੰਡ ਜੱਫਲ ਝਿੰਬਡ਼ ਵਿਖੇ ਸਥਿਤ ਹੈ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਜੀ ਅਤੇ ਸੰਤ ਬਾਬਾ ਪ੍ਰਭਜੋਤ ਸਿੰਘ ਜੀ। ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਇਹ ਅਸਥਾਨ ਭੋਗਪੁਰ ਇਲਾਕੇ ਦੀਆਂ ਸੰਗਤਾਂ ਦੀ ਸਹੂਲਤ ਵਾਸਤੇ ਤਿਆਰ ਕੀਤੇ ਗਏ ਹਨ! ਉਨ੍ਹਾਂ ਕਿਹਾ ਇਸ ਅਸਥਾਨ ਤੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਸੇਵਾਵਾਂ ਚਲਦੀਆਂ ਰਹਿੰਦੀਆਂ ਹਨ ਅਤੇ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰੀਆਂ ਭਰਦੀਆਂ ਹਨ ਇਸ ਮੌਕੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ