ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਇੰਚਾਰਜ ਭਾਈ ਹਰਭਿੰਦਰ ਸਿੰਘ ਸ਼੍ਰੀਨਗਰ ਵਿਖੇ ਕਤਲ ਕੀਤੇ ਗਏ ਸਿੱਖ ਪ੍ਰਿੰਸੀਪਲ ਸੁਪਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਸਿੱਖ ਕੌਮ ਦੇ ਇਹਨਾਂ ਨੁਮਾਇੰਦਿਆਂ ਨੇ ਸ੍ਰੀਨਗਰ ਵਿਖੇ 13 ਅਕਤੂਬਰ ਨੂੰ ਪ੍ਰਿੰਸੀਪਲ ਸੁਪਿੰਦਰ ਕੌਰ ਜੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਮੂਲੀਅਤ ਕੀਤੀ ਅਤੇ ਇਸ ਦੌਰਾਨ ਉਹ ਉੱਥੋਂ ਦੇ ਸਿੱਖ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਕੇ ਖਿੱਤੇ ਵਿੱਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ । ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਜੀ ਨੇ ਕਿਹਾ ਕਿ ਸਿੱਖ ਪ੍ਰਿੰਸੀਪਲ ਦੀ ਹੱਤਿਆ ਨਾਲ ਸਿੱਖਾਂ ਅੰਦਰ ਰੋਸ ਦੀ ਭਾਵਨਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉੱਥੇ ਵੱਸਦੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ।