ਭੋਗਪੁਰ 14 ਅਕਤੂਬਰ (ਸੁਖਵਿੰਦਰ ਜੰਡੀਰ)ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਭੋਗਪੁਰ ਵਿਖੇ ਅੱਜ ਨਵੇਂ ਬੀ.ਡੀ.ਪੀ.ਓ.ਸ੍ਰੀ ਭੁਪਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ। ਉਹਨਾਂ ਨੂੰ ਬਲਾਕ ਲੋਹੀਆ ਦੇ ਨਾਲ ਬਲਾਕ ਭੋਗਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਬਲਾਕ ਭੋਗਪੁਰ ਦਾ ਚਾਰਜ ਸੰਭਾਲਣ ਉਪਰੰਤ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦੀ ਕਾਰਗੁਜ਼ਾਰੀ ਨੂੰ ਚੁਸਤ ਦਰੁਸਤ ਬਣਾਉਣਗੇ । ਉਨ੍ਹਾਂ ਚੱਲ ਰਹੀਆਂ ਸਰਕਾਰੀ ਸਕੀਮਾਂ ਜਿਵੇਂ ਪੰਜ ਮਰਲੇ ਦੇ ਪਲਾਟ ਦੇਣ ਸਬੰਧੀ ਅਤੇ ਬਾਲੇਆਂ ਵਾਲੇ ਘਰਾਂ ਦੀਆਂ ਛੱਤਾਂ ਬਦਲਣ ਲਈ ਪੰਚਾਇਤਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਹੈ।