ਭੋਗਪੁਰ 15 ਅਕਤੂਬਰ ( ਸੁਖਵਿੰਦਰ ਜੰਡੀਰ) ਭੋਗਪੁਰ ਦੀ ਦਾਣਾ ਮੰਡੀ ਵਿੱਚ ਕਿਸਾਨ ਯੂਨੀਅਨ ਵੱਲੋਂ ਦੁਸਹਿਰੇ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁੱਤਲਾ ਫੂਕਿਆ ਗਿਆ। ਭੋਗਪੁਰ ਬਲਾਕ ਦੇ ਕਿਸਾਨ ਆਗੂ ਅਮਰਜੀਤ ਸਿੰਘ ਚੋਲਾਂਗ ਨੇ ਕਿਹਾ ਕਿ ਕਿਸਾਨਾਂ ਨੂੰ ਇੱਕ ਸਾਲ ਤੋਂ ਉਪਰ ਸ਼ੜਕਾਂ ਤੇ ਬੈਠਿਆਂ ਨੂੰ ਹੋ ਗਿਆ, ਕਾਲੇ ਕਾਨੂੰਨ ਰੱਦ ਕੁਰਬਵਾਓਣ ਦੇ ਸਬੰਧ ਉਨਾਂ ਕਿਹਾ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ। ਕਿਸਾਨਾਂ ਨੂੰ ਇਨਸਾਫ਼ ਨਹੀਂ ਦੇ ਰਹੀ, ਜਿਸ ਕਾਰਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦਾ ਪੁੱਤਲਾ ਫੂਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਸ਼ਹੀਦ ਹੋਏ ਕਿਸਾਨਾਂ ਨੂੰ ਅਜੇ ਤਕ ਇਨਸਾਫ ਨਹੀਂ ਮਿਲ ਰਿਹਾ ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਪਣੇ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦੇਵੇ! ਇਸ ਮੌਕੇ ਤੇ ਨਰਿੰਦਰ ਸਿੰਘ,ਗੁਰਬਚਨ ਸਿੰਘ, ਸੁਖਜੀਤ ਸਿੰਘ,ਇਕਬਾਲ ਸਿੰਘ, ਇੰਦਰਜੀਤ ਸਿੰਘ,ਗੁਰਮੇਲ ਸਿੰਘ, ਗੁਰਦੀਪ ਸਿੰਘ ,ਲਖਵੀਰ ਸਿੰਘ, ਜੈਮਲ ਸਿੰਘ, ਸੁਖਚੈਨ ਸਿੰਘ, ਅਵਤਾਰ ਢੇਸੀ,ਤਰਸੇਮ ਸਿੰਘ, ਅਵਤਾਰ ਸਿੰਘ,ਕੁਲਵੰਤ ਰਾਏ, ਜੱਸਾ ਲਾਲੀ ਆਦਿ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ