ਸ਼ਾਹਪੁਰਕੰਢੀ 17 ਅਕਤੂਬਰ (ਸੁਖਵਿੰਦਰ ਜੰਡੀਰ) ਹਲਕਾ ਸੁਜਾਨਪੁਰ ਦੇ ਧਾਰ ਬਲਾਕ ਦੇ ਪਿੰਡ ਕੋਟ ਦੀ ਸੜਕ ਜੋ ਪਿਛਲੇ ਲੰਬੇ ਸਮੇਂ ਤੋਂ ਖ਼ਸਤਾ ਹਾਲਤ ਵਿਚ ਸੀ ਅਤੇ ਇਸ ਸੜਕ ਦੀ ਹਾਲਤ ਖ਼ਰਾਬ ਹੋਣ ਕਾਰਨ ਪਿੰਡ ਵਿੱਚ ਆਉਣ ਜਾਣ ਵਾਲੇ ਲੋਕਾਂ ਨੂੰ ਵੱਡੀ ਪਰੇਸ਼ਾਨੀ ਆਉਂਦੀ ਸੀ ਮੰਡੀ ਬੋਰਡ ਅਧੀਨ ਆਉਂਦੀ ਇਸ ਸੜਕ ਨੂੰ ਬਣਵਾਉਣ ਲਈ ਕਾਂਗਰਸ ਦੇ ਸੀਨੀਅਰ ਨੇਤਾ ਬਲਕਾਰ ਪਠਾਣੀਆ ਅਤੇ ਪਿੰਡ ਦੀ ਸਰਪੰਚ ਮੀਨੂ ਪਠਾਣੀਆ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਸਨ ਤੇ ਵਿਭਾਗ ਨੂੰ ਇਸ ਸੜਕ ਨੂੰ ਬਣਾਉਣ ਲਈ ਵਾਰ ਵਾਰ ਕਿਹਾ ਜਾ ਰਿਹਾ ਸੀ ਜਿਸ ਦੇ ਚਲਦਿਆਂ ਉਨ੍ਹਾਂ ਦੇ ਯਤਨਾਂ ਸਦਕਾ ਹੁਣ ਵਿਭਾਗ ਵੱਲੋਂ ਇਸ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਅੱਜ ਉਦਘਾਟਨ ਪਿੰਡ ਦੀ ਸਰਪੰਚ ਮੀਨੂ ਪਠਾਣੀਆ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਬਲਕਾਰ ਪਠਾਨੀਆ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ ਗੱਲਬਾਤ ਕਰਦੇ ਹੋਏ ਕਾਂਗਰਸੀ ਨੇਤਾ ਬਲਕਾਰ ਪਠਾਨੀਆ ਨੇ ਦੱਸਿਆ ਕਿ ਉਹ ਧਾਰ ਬਲਾਕ ਦੇ ਬਸ਼ਿੰਦੇ ਹਨ ਤੇ ਇੱਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਹੀ ਧਾਰ ਬਲਾਕ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਯਤਨ ਕਰਦੇ ਰਹਿੰਦੇ ਹਨ ਉਨ੍ਹਾਂ ਕਿਹਾ ਕਿ ਅੱਜ ਇਸ ਸੜਕ ਦੇ ਬਨਣ ਨਾਲ ਪਿੰਡ ਕੋਟ ਜੇ ਲੋਕਾਂ ਨੂੰ ਲੰਬੇ ਸਮੇਂ ਦੀ ਮੁਸ਼ਕਲ ਤੋਂ ਛੁਟਕਾਰਾ ਮਿਲੇਗਾ ਇਸ ਮੌਕੇ ਉੱਥੇ ਮੌਜੂਦ ਲੋਕਾਂ ਨੇ ਬਲਕਾਰ ਪਠਾਣੀਆਂ ਤੇ ਸਰਪੰਚ ਮੀਨੂ ਪਠਾਨੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਸਰਪੰਚ ਮੀਨੂੰ ਪਠਾਣੀਆ ਦੀ ਦੇਖਰੇਖ ਅਧੀਨ ਉਨ੍ਹਾਂ ਦੇ ਪਿੰਡ ਵਿਚ ਬਹੁਤ ਸਾਰੇ ਵਿਕਾਸ ਦੇ ਕੰਮ ਹੋਏ ਹਨ
Author: Gurbhej Singh Anandpuri
ਮੁੱਖ ਸੰਪਾਦਕ