Home » ਕਿਸਾਨ ਮੋਰਚਾ » ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਰੋਕਕੇ ਲਖਮੀਪੁਰ ਦੇ ਸ਼ਹੀਦ ਕਿਸਾਨਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਅਤੇ ਗ੍ਰਹਿ ਰਾਜ ਮੰਤਰੀ ਵਿਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਗਈ ਮੰਗ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਰੋਕਕੇ ਲਖਮੀਪੁਰ ਦੇ ਸ਼ਹੀਦ ਕਿਸਾਨਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਅਤੇ ਗ੍ਰਹਿ ਰਾਜ ਮੰਤਰੀ ਵਿਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਗਈ ਮੰਗ

43 Views

ਮੋਗਾ 20 ਅਕਤੂਬਰ (ਰਾਜਿੰਦਰ ਸਿੰਘ ਕੋਟਲਾ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੋਗਾ ਦੇ ਰੇਲਵੇ ਲਾਈਨਾਂ ਤੇ ਧਰਨਾ ਲਾ ਕੇ ਰੇਲ ਆਵਾਜਾਈ ਨੂੰ ਮੁਕੰਮਲ ਠੱਪ ਕਰ ਦਿੱਤਾ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠ ਤੇ ਹਰਬੰਸ ਸਿੰਘ ਸ਼ਾਹਵਾਲਾ, ਜਗਜੀਤ ਸਿੰਘ ਖੋਸਾ, ਪੱਤਰਕਾਰ ਰਾਜਿੰਦਰ ਸਿੰਘ ਕੋਟਲਾ,ਮਨਜੀਤ ਸਿੰਘ ਮੱਲਾ ਅਤੇ ਡਾ:ਸੁਰਜੀਤ ਸਿੰਘ ਖਾਲਿਸਤਾਨੀ ਨੇ ਕਿਹਾ ਕਿ ਤਿੰਨ ਅਕਤੂਬਰ ਨੂੰ ਯੂ ਪੀ ਦੇ ਲਖਮੀਪੁਰ ਖੀਰੀ ਦੇ ਵਿੱਚ ਕਿਸਾਨ ਤਿੰਨ ਖੇਤੀ ਕਾਲੇ ਕਨੂਨਾ ਦੇ ਵਿਰੋਧ ਵਿਚ ਭਾਜਪਾ ਦੇ ਦੇ ਯੂ ਪੀ ਦੇ ਡਿਪਟੀ ਮੁੱਖ ਮੰਤਰੀ ਨੂੰ ਰੋਸ ਵਜੋਂ ਕਾਲੇ ਝੰਡੇ ਵਿਖਾ ਰਹੇ ਸਨ। ਸ਼ਾਂਤਮਈ ਵਿਖਾਵਾ ਕਰ ਰਹੇ ਕਿਸਾਨਾਂ ਤੇ ਕੇਂਦਰੀ ਗ੍ਰਹਿ ਮੰਤਰੀ ਦੀ ਰਚੀ ਸਾਜਸ ਅਨੁਸਾਰ ਉਸ ਦੇ ਬੇਟੇ ਅਸੀਸ ਮਿਸਰਾ ਨੇ ਗੁੰਡਿਆਂ ਨੂੰ ਨਾਲ ਲੈ ਕੇ ਹਥਿਆਰਾਂ ਨਾਲ ਲੈਸ ਹੋ ਕੇ ਕਿਸਾਨਾਂ ਉਪਰ ਗੱਡੀਆਂ ਚੜ੍ਹਾ ਕੇ ਕੁਚਲ ਦਿੱਤਾ ਗਿਆ ਮੌਕੇ ਤੇ ਹੀ ਚਾਰ ਕਿਸਾਨ ਸ਼ਹੀਦ ਹੋ ਗਏ ਤੇ ਦਰਜਨਾਂ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤੇ ਤੇ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ ਤੇ ਦੋਸ਼ੀਆਂ ਦੀਆਂ ਗੋਲੀਆਂ ਲੱਗਣ ਨਾਲ ਮੌਕੇ ਤੇ ਹੀ ਕਵਰੇਜ ਕਰ ਰਹੇ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ। ਇਸ ਵਹਿਸ਼ੀਆਨਾ ਕੀਤੇ ਕਾਰੇ ਦਾ ਦੇਸ਼ ਭਰ ਦੇ ਲੋਕਾਂ ਵਿੱਚ ਪੂਰਾ ਰੋਹ ਹੈ ਤੇ ਉਸ ਦਿਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰ ਕੇ ਸਾਜਸਕਰਤਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ ਅਤੇ ਉਸ ਦੇ ਬੇਟੇ ਅਸੀਸ ਮਿਸਰਾ ਨੂੰ ਸਾਥੀਆਂ ਸਮੇਤ ਕਾਰਵਾਈ ਕਰਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਕੇਂਦਰ ਦੀ ਮੋਦੀ ਸਰਕਾਰ ਨੂੰ ਚੇਤਾਵਨੀ ਹੈ ਕਿ ਜੇਕਰ ਦੋਸ਼ੀਆਂ ਤੇ ਕਾਰਵਾਈ ਨਾ ਕੀਤੀ ਤੇ ਅਜੇ ਮਿਸਰਾ ਨੂੰ ਬਰਖਾਸਤ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਪੱਧਰੀ ਸ਼ੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਸੀਨੀਅਰ ਆਗੂ ਗੁਰਦੇਵ ਸਿੰਘ, ਹਰਦਿਆਲ ਸਿੰਘ, ਕਪੂਰ ਸਿੰਘ ਸ਼ਾਹਵਾਲਾ,ਸੁਖਦੇਵ ਸਿੰਘ ਤਲਵੰਡੀ ਭਗੇਰੀਆਂ, ਜਗਜੀਤ ਸਿੰਘ ਖੋਸਾ, ਕੁਲਵਿੰਦਰ ਸਿੰਘ,ਇੰਦਰਜੀਤ ਸਿੰਘ ਦੌਲੇ ਵਾਲਾ ਸਾਰਜ ਸਿੰਘ ਬ੍ਰਹਮਕੇ, ਪਰਮਜੀਤ ਸਿੰਘ, ਗੁਰਮੇਲ ਸਿੰਘ ਲੋਹਗੜ੍ਹ, ਗੁਰਮੇਲ ਸਿੰਘ ਦਾਨੇਵਾਲ, ਸੱਤਪਾਲ ਫਤਹਿਗੜ੍ਹ, ਦਿਆਲ ਸਿੰਘ ਧੱਲੇਕੇ, ਜਗਜੀਤ ਸਿੰਘ ਸਖਜਿੰਦਰ ਸਿੰਘ ਬੁੱਧ ਸਿੰਘ ਵਾਲਾ, ਅਮਰੀਕ ਸਿੰਘ ਕਿਸ਼ਨਪੁਰਾ, ਬਲਜੀਤ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ ਧਰਮ ਸਿੰਘ ਵਾਲਾ, ਨਿਸ਼ਾਨ ਸਿੰਘ, ਚਰਨ ਸਿੰਘ ਚੀਮਾ ਗੁਰੂ ਦੀਆਂ ਲਾਡਲੀਆਂ ਫੌਜਾਂ ਵੀ ਹਾਜਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?