ਸ਼ਾਹਪੁਰਕੰਢੀ 21 ਅਕਤੂਬਰ ( ਸੁਖਵਿੰਦਰ ਜੰਡੀਰ ) -ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਚ ਸੰਘਰਸ਼ ਕਰ ਰਹੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਵਰਕਰਾਂ ਵੱਲੋਂ 6 ਅਕਤੂਬਰ ਤੋਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜੋ ਕਿ 24 ਅਕਤੂਬਰ ਤਕ ਜਾਰੀ ਰਹੇਗੀ ਇਸੇ ਦੇ ਚੱਲਦਿਆਂ ਸ਼ਾਹਪੁਰਕੰਡੀ ਟਾਊਨਸ਼ਿਪ ਵਿਚ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਉੱਤੇ ਰੋਸ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਸੈਣੀ ਨਿਰਵੇਸ਼ ਡੋਗਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਏ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਉੱਤੇ ਰੋਸ ਜਤਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗ ਚ ਪੱਕੇ ਕਰਨਾ ਡੀ ਏ ਦੀਆਂ ਕਿਸ਼ਤਾਂ ਰਿਲੀਜ਼ ਕਰਨਾ ਰੀ ਸਟਰੈਚਿੰਗ ਨੂੰ ਬੰਦ ਕਰਨਾ ਆਦਿ ਜਿਨ੍ਹਾਂ ਨੂੰ ਪੰਜਾਬ ਸਰਕਾਰ ਅਣਦੇਖਿਆ ਕਰ ਰਹੀ ਹੈ ਜਿਸ ਨੂੰ ਲੈ ਕੇ ਮੁਲਾਜ਼ਮਾਂ ਚ ਲਗਾਤਾਰ ਰੋਸ ਪਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦਿੱਤਾ ਹੈ ਉਹ ਵੀ ਅਧੂਰਾ ਦਿਤਾ ਹੈ ਉਨ੍ਹਾਂ ਕਿਹਾ ਮੁਲਾਜ਼ਮਾਂ ਨੂੰ ਦਿੱਤਾ ਜਾਣ ਵਾਲਾ ਤਨਖਾਹ ਕਮਿਸ਼ਨ 3.01 ਦੇ ਹਿਸਾਬ ਨਾਲ ਲਾਗੂ ਕੀਤਾ ਜਾਵੇ ਇਸ ਮੌਕੇ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਨਹੀਂ ਕੀਤਾ ਤਾਂ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਦੀ ਹੋਵੇਗੀ ਇਸ ਮੌਕੇ ਅਸ਼ਵਨੀ ਸ਼ਰਮਾ ਧਰਮਵੀਰ ਰਾਜੇਸ਼ ਵਰਮਾ ਸੁਰੇਸ਼ ਕੁਮਾਰ ਪਰਮਿੰਦਰ ਕੁਮਾਰ ਰਜੀਵ ਸੰਨੀ ਰਜਨੀਸ਼ ਕੁਮਾਰ ਰਣਜੀਤ ਕੁਮਾਰ ਯੋਗੇਸ਼ਵਰ ਸਲਾਰੀਆ ਲੱਕੀ ਕੁਮਾਰ ਦੇ ਨਾਲ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ